ਗੁਰਦਾਸਪੁਰ: ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ‘ਚ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ‘ਤੇ ਹਮਲਾ ਕੀਤਾ ਗਿਆ।
ਹਮਲਾਵਰਾਂ ਨੇ ਘਰ ਉਪਰ ਪੱਥਰਾਅ ਕੀਤਾ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਇਸ ਹਮਲੇ ਦੇ ਆਰੋਪ ਲਗਾਏ ਹਨ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ।
ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੇ ਘਰ ਉਪਰ ਪੱਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ.
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
