ਓਂਟਾਰੀੳ / ਕੈਨੇਡਾ : ਓਂਟਾਰੀੳ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਫਰੀਦਕੋਟ ਤੇ ਇਕ ਜਲੰਧਰ ਨਾਲ ਤਾਅਲੁੱਕ ਰੱਖਦਾ ਹੈ। ਤੀਜੇ ਨੌਜਵਾਨ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸੇ ‘ਚ ਮਾਰੇ ਗਏ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ ਜਾ ਕੇ ਦਮ ਤੋੜਿਆ। ਇਹ ਤਿੰਨੋਂ ਜਾਣੇ ਵੈਨ ‘ਚ ਸਵਾਰ ਸਨ।
ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਸ਼ਿਮਰੇਵਾਲਾ ਦੇ ਨੌਜਵਾਨ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 21 ਸਾਲਾ ਕਿਰਨਪ੍ਰੀਤ ਸਿੰਘ ਸਾਲ 2019 ‘ਚ ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਿਆ ਸੀ। ਬੀਤੀ ਰਾਤ ਉਹ ਕਾਰ ‘ਚ ਸਵਾਰ 3 ਨੌਜਵਾਨਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਕੁੱਲ ਚਾਰ ਜਾਣਿਆਂ ਦੀ ਹੋਣ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮਿ੍ਤਕ ਕੈਫੀ ਮਾਪਿਆਂ ਦਾ ਇਕਲੌਤਾ ਪੋੁੱਤਰ ਸੀ। ਇਸ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
