ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ
ਹੁਸ਼ਿਆਰਪੁਰ, 17 ਜਨਵਰੀ (CDT NEWS) :
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਤੇ ਦਮਨ ਵਿਰੁੱਧ ਲੜਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਉਹ ਗੁਰੂ ਚਰਨਾਂ ‘ਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਮਿਹਰ ਕਰਨ ਅਤੇ ਅਸੀਂ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ ‘ਚ ਬਤੀਤ ਕਰੀਏ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।
News
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp















