ਚੰਡੀਗੜ ਮੇਅਰ ਚੌਣ ਵਿੱਚ ‘ਆਪ’ ਅਤੇ ਕਾਂਗਰਸ ਤੇ ਭਾਰੂ ਰਹੀ ਭਾਜਪਾ: ਬਲੀਏਵਾਲ
ਚੰਡੀਗੜ੍ਹ, 30 ਜਨਵਰੀ : (CDT NEWS)
ਚੰਡੀਗੜ੍ਹ ਮੇਅਰ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਨੂੰ ਹਰਾ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ 19 ਅਤੇ ਆਪ-ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮਲਤਾ ਨੂੰ 17 ਵੋਟਾਂ ਮਿਲੀਆਂ। ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਉਹ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਕਾਂਗਰਸ ਨੇ ਚੰਡੀਗੜ੍ਹ ਮੇਅਰ ਦੀ ਚੋਣ ਲਈ ਆਪਣਾ ਉਮੀਦਵਾਰ ਨਾ ਉਤਾਰ ਕੇ ‘ਆਪ’ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਜਿੱਤਣ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅੰਦਰੂਨੀ ਤੌਰ ‘ਤੇ ਇਕਜੁੱਟ ਹਨ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਭਾਜਪਾ ਦੇ ਸੂਬਾ ਬੁਲਾਰੇ ਬਲੀਏਵਾਲ ਦਾ ਕਹਿਣਾ ਹੈ ਕਿ ਬੇਸ਼ੱਕ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ 7 ਸੀਟਾਂ ‘ਤੇ ਜਿੱਤ ਦਿਵਾਈ ਪਰ ਕਾਂਗਰਸ ਅਤੇ ‘ਆਪ’ ਦੀ ਏਕਤਾ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਗਈ ਹੈ, ਜਿਸ ਦਾ ਸਿੱਧਾ ਅਸਰ 2027 ਦੀ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਪਵੇਗਾ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੇਅਰ ਦੀ ਚੋਣ ਸਮੇਂ ਐਲਾਨ ਕੀਤਾ ਸੀ ਕਿ ਭਾਵੇਂ ਕਾਂਗਰਸ ਅਤੇ ਆਮ ਪਾਰਟੀ ਇੰਡਿਆ ਗਠਜੋੜ ਰਾਹੀਂ ਇੱਕ ਮੰਚ ‘ਤੇ ਹਨ ਪਰ ਕਾਂਗਰਸ ਦਾ ‘ਆਪ’ ਪਾਰਟੀ ਨਾਲ ਨਾ ਕਦੇ ਕੋਈ ਸਬੰਧ ਸੀ, ਨਾ ਹੈ ਅਤੇ ਨਾ ਕਦੇ ਰਹੇਗਾ।
ਪਰ ਚੰਡੀਗੜ੍ਹ ਮੇਅਰ ਚੋਣ ਵਿੱਚ ਉਨ੍ਹਾਂ ਦਾ ਦਾਅਵਾ ਝੂਠਾ ਸਾਬਤ ਹੋਇਆ। ਕਾਂਗਰਸ ਪਾਰਟੀ ਵੱਲੋਂ ਮੇਅਰ ਚੋਣ ਸਮੇਂ ਆਪਣਾ ਉਮੀਦਵਾਰ ਨਾ ਉਤਾਰਨਾ ਅਤੇ ਮੇਅਰ ਚੋਣ ਲਈ ‘ਆਪ’ ਪਾਰਟੀ ਨੂੰ ਸਮਰਥਨ ਦੇਣਾ ਸਾਫ਼ ਜ਼ਾਹਰ ਕਰਦਾ ਹੈ ਕਿ ਪੰਜਾਬ ਵਿੱਚ ਵੀ ਕਾਂਗਰਸ ਅਤੇ ਸੱਤਾਧਾਰੀ ਧਿਰ ਲੋਕਾਂ ਨੂੰ ਗੁੰਮਰਾਹ ਕਰਕੇ ਆਪਣਾ-ਆਪਣਾ ਉੱਲੂ ਸਿੱਧਾ ਕਰਨ ਵਿੱਚ ਲਗੇ ਹੁਏ ਹਨ। ਇਸ ਸੱਚਾਈ ਦਾ ਪਰਦਾਫਾਸ਼ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੇਅਰ ਚੋਣਾਂ ਨੂੰ ਲੈ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਕਾਂਗਰਸੀ ਉਮੀਦਵਾਰ ਹੁਣ ਇਹ ਸੋਚਣ ਲਈ ਮਜਬੂਰ ਹਨ ਕਿ ਕੀ ਅੰਮ੍ਰਿਤਸਰ ਵਿੱਚ ਵੀ ਮੇਅਰ ਚੋਣਾਂ ਨੂੰ ਲੈ ਕੇ ਕੋਈ ਫ੍ਰੈਂਡਲੀ ਮੈਚ ਤਾਂ ਨਹੀਂ ਖੇਡਿਆ ਗਿਆ ਹੈ।
ਬਲੀਏਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਮੇਅਰ ਦੇ ਚੰਡੀਗੜ੍ਹ ਨਗਰ ਨਿਗਮ ਦੀ ਵਾਗਡੋਰ ਸੰਭਾਲਣ ਨਾਲ ਚੰਡੀਗੜ੍ਹ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਦੁਨੀਆ ਭਰ ‘ਚ ਖਾਸ ਪਛਾਣ ਰੱਖਣ ਵਾਲੇ ਸਿਟੀ ਬਿਊਟੀਫੁੱਲ ਦੇ ਨਾਂ ਨੂੰ ਬਰਕਰਾਰ ਰੱਖਣ ਅਤੇ ਸੁਧਾਰਨ ‘ਚ ਕਈ ਅਹਿਮ ਫੈਸਲੇ ਲੋਕਾਂ ਲਈ ਕਾਫੀ ਫਾਇਦੇਮੰਦ ਹੋਣਗੇ।
Posted By : Jagmohan Singh
22565
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp