ਠੱਕਰਵਾਲ ‘ਚ ਮਹਾਨ ਗੁਰਮਿਤ ਸਮਾਗਮ 17 ਨੂੰ- ਬਾਬਾ ਗੁਰਪ੍ਰੀਤ ਸਿੰਘ ਗੋਪੀ

ਮੇਹਟੀਆਣਾ- (Maninder)

ਪਿੰਡ ਠੱਕਰਵਾਲ (ਮੌਜੋਮਜਾਰਾ) ਵਿਖੇ ਗੁਰਦੁਆਰਾ ਡੇਰਾ ਸੰਤਪੁਰੀ ਬ੍ਰਹਮ ਗਿਆਨੀ 108 ਸੰਤ ਬਾਬਾ ਦੂਲਾ ਸਿੰਘ ਜੀ ਦੇ ਤਪ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਡੇਰੇ ਵੱਲੋਂ ਸੰਤ ਬਾਬਾ ਦੂਲਾ ਸਿੰਘ ਜੀ ਦੀ ਯਾਦ ਵਿਚ ਮਹਾਨ ਗੁਰਮਿਤ ਸਮਾਗਮ 17 ਸਤੰਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਬਾਬਾ ਸਰਬਜੀਤ ਸਿੰਘ ਸਾਬੀ, ਬਾਬਾ ਗੁਰਪ੍ਰੀਤ ਸਿੰਘ ਗੋਪੀ ਨੇ ਦੱਸਿਆ ਕਿ ਸਭ ਤੋ ਪਹਿਲਾ Îਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿਚ ਸੰਤ ਬਾਬਾ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਬਾਬਾ ਜਸਵੰਤ ਸਿੰਘ ਖੇੜਾ, ਭਾਈ ਰਣਵੀਰ ਸਿੰਘ ਹਜ਼ੂਰੀ ਰਾਗੀ, ਭਾਈ ਸਰਬਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ ਭੁੰਗਰਨੀ, ਭਾਈ ਜਸਵਿੰਦਰ ਸਿੰਘ ਠੱਕਰਵਾਲ ਆਦਿ ਗੁਰਬਾਣੀ ਗੁਰਇਤਿਹਾਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।

Related posts

Leave a Reply