ਪੰਜਾਬ ਦੇ ਸਾਰੇ ਵਿਧਾਇਕ ਅੱਜ ਦਿੱਲੀ ਬੁਲਾਏ, ਆਮ ਆਦਮੀ ਪਾਰਟੀ ਨੇ ਸੱਦੀ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ  : ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗਲਵਾਰ ਨੂੰ ਵਿਸ਼ੇਸ਼ ਮੀਟਿੰਗ ਲਈ ਦਿੱਲੀ ਬੁਲਾਇਆ ਹੈ। ਵਿਧਾਇਕਾਂ ਨੂੰ ਦਿੱਲੀ ਬੁਲਾਏ ਜਾਣ ਕਾਰਨ ਮੰਗਲਵਾਰ ਨੂੰ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕਈ ਵਿਧਾਇਕਾਂ ਨੇ ਦਿੱਲੀ ਜਾਣ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ  ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ।

ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਕੱਤਰ ਜਨਰਲ ਸੰਦੀਪ ਪਾਠਕ ਵੱਲੋਂ ਵਿਧਾਇਕਾਂ ਨਾਲ ਮੀਟਿੰਗ ਕਰਨਗੇ।  ਸੂਬੇ ਦੇ ਵਿਧਾਇਕਾਂ ਦੀ ਵੱਖ ਵੱਖ ਵਿਧਾਨ ਸਭਾ ਹਲਕਿਆਂ , ਕਾਲੌਨੀਆਂ, ਵਾਰਡਾਂ ਵਿਚ ਡਿਊਟੀ ਲਗਾਈ ਜਾਵੇਗੀ। ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਚੋਣਾਂ ਦਾ ਐਲਾਨ ਨਹੀਂ ਕੀਤਾ ਪਰ ਪਾਰਟੀ ਨੇ ਆਪਣੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਆਪ ਨੇ  ਉਮੀਦਵਾਰ ਐਲਾਨ ਦਿੱਤੇ ਹਨ ਤੇ ਚੋਣ ਮੁਹਿੰਮ ਵੀ ਇਕ ਤਰ੍ਹਾਂ ਨਾਲ ਸ਼ੁਰੂ ਕਰ ਦਿੱਤੀ ਹੈ। ਆਪ ਲਈ ਦਿੱਲੀ ਚੋਣਾਂ ਇਸ ਵਾਰ ਵੱਡਾ ਚੈਂਲੇਂਜ ਹੋਣਗੀਆਂ। 

1000
1000

838,286 hits

Related posts

Leave a Reply