ਬੱਕਰੀ ਨੂੰ ਬਚਾਉਣ ਦੌਰਾਨ ਵਾਪਰਿਆ ਹਾਦਸਾ, ਦਰਜਨ ਦੇ ਕਰੀਬ ਬੱਚੇ ਜ਼ਖਮੀ

HOSHIARPUR (SURJIT SINGH SAINI) : ਚੰਡੀਗੜ੍ਹ ਰੋਡ ‘ ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ ਬੱਸ ਦੀ ਰਾਜਧਾਨੀ ਕੰਪਨੀ ਦੀ ਬੱਸ ਨਾਲ ਭਿਆਨਕ ਟੱਕਰ ਹੋ ਜਾਣ ਕਰਕੇ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ  ਦਰਜਨ ਦੇ ਕਰੀਬ ਬੱਚੇ ਜ਼ਖਮੀ ਹੋਏ। ਜ਼ਖਮੀ ਬੱਚਿਆਂ ‘ਚ ਚੌਥੀ ਜਮਾਤ ‘ਚ ਪੜ੍ਹਨ ਵਾਲੇ ਦਕਸ਼ ਸ਼ਰਮਾ ਪੁੱਤਰ ਅਮਨ ਸ਼ਰਮਾ ਵਾਸੀ ਮੁਹੱਲਾ ਇਸਲਾਮਾਬਾਦ ਦੀਆਂ ਦੋਵੇਂ ਲੱਤਾਂ ‘ਚ ਜਿੱਥੇ ਫਰੈਕਚਰ ਆਇਆ ਹੈ, ਉਥੇ ਹੀ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹਾਦਸੇ ਤੋਂ ਬਾਅਦ ਰਾਜਧਾਨੀ ਕੰਪਨੀ ਦੀ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਕੂਲ ਪ੍ਰਬੰਧਨ ਅਤੇ ਨੇੜੇ ਦੇ ਲੋਕਾਂ ਨੇ ਜ਼ਖਮੀ ਬੱਚਿਆਂ ਤੁਰੰਤ ਹਸਪਤਾਲ ਪਹੁੰਚਾਇਆ, ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕੀਤੀ।

ਸ਼ਿਕਾਇਤ ਦੇ ਆਧਾਰ ‘ਤੇ ਹੋਵੇਗੀ ਕਾਰਵਾਈ 
ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਹਾਦਸਾ ਸੜਕ ‘ਤੇ ਇਕ ਬੱਕਰੀ ਨੂੰ ਬਚਾਉਣ ਦੌਰਾਨ ਵਾਪਰਿਆ। ਬੱਕਰੀ ਨੂੰ ਬਚਾਉਣ ਲਈ ਬਾਈਕ ਸਵਾਰ ਨੇ ਅਚਾਨਕ ਬ੍ਰੇਕ ਲਗਾਈ ਤਾਂ ਪਿੱਛੇ ਤੋਂ ਆ ਰਹੀ ਸਕੂਲ ਬੱਸ ਨੇ ਜਿਵੇਂ ਹੀ ਬ੍ਰੇਕ ਲਗਾਈ ਤਾਂ ਪਿੱਛੇ ਤੋਂ ਆ ਰਹੀ ਰਾਜਧਾਨੀ ਬੱਸ ਨੇ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। 

Related posts

Leave a Reply