ਭਾਸ਼ਾ ਵਿਭਾਗ ਵੱਲੋਂ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਤਾਕੀਦ
– ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਰੱਖਿਆ ਜਾਵੇ ਵਿਸ਼ੇਸ਼ ਧਿਆਨ
ਹੁਸ਼ਿਆਰਪੁਰ, 30 ਜਨਵਰੀ: (CDT NEWS)
ਭਾਸ਼ਾ ਵਿਭਾਗ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਤਾਕੀਦ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ।ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਕਿਰਤ ਵਿਭਾਗ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਜਾਣੇ ਲਾਜ਼ਮੀ ਹਨ ਅਤੇ ਜਿੱਥੇ ਹੋਰ ਭਾਸ਼ਾਵਾਂ ਵਿਚ ਨਾਂ ਬੋਰਡ ਲਿਖਣ ਦੀ ਲੋੜ ਹੈ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖੀਆਂ ਜਾਣਗੀਆਂ। ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇ।
Posted By: Jagmohan Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp