- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਕੰਗ ਵੱਲੋਂ ਸ਼ਾਮਚੁਰਾਸੀ ਤੇ ਚੱਬੇਵਾਲ ਦੇ ਹਲਕਾ ਪ੍ਰਧਾਨ ਥਾਪੇ ਗਏ
ਸ਼ਾਮਚੁਰਾਸੀ ਦੀ ਜ਼ਿੰਮੇਵਾਰੀ ਅਵਤਾਰ ਸਿੰਘ ਤੇ ਚੱਬੇਵਾਲ ਦੀ ਪ੍ਰੀਤ ਜੱਜ ਨੂੰ
ਹੁਸ਼ਿਆਰਪੁਰ (CDT NEWS) ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਜਿਲ੍ਹੇ ਨਾਲ ਸਬੰਧਿਤ 2 ਵਿਧਾਨ ਸਭਾ ਹਲਕਿਆਂ ਜਿਸ ਵਿੱਚ ਸ਼ਾਮਚੁਰਾਸੀ ਅਤੇ ਚੱਬੇਵਾਲ ਸ਼ਾਮਿਲ ਹਨ ਦੇ ਯੂਥ ਵਿੰਗ ਦੇ ਹਲਕਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇਹਾਤੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਅਵਤਾਰ ਸਿੰਘ ਖਾਲਸਾ ਨੂੰ ਸੌਂਪੀ ਗਈ ਹੈ.

ਇਸੇ ਤਰ੍ਹਾ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪ੍ਰਧਾਨ ਦੇ ਅਹੁੱਦੇ ਦੀ ਜ਼ਿੰਮੇਵਾਰੀ ਪ੍ਰੀਤ ਸਿੰਘ ਜੱਜ ਨੂੰ ਸੌਂਪੀ ਗਈ ਹੈ। ਪ੍ਰਧਾਨ ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਜਿਲ੍ਹੇ ਦੇ ਬਾਕੀ ਬਚੇ ਵਿਧਾਨ ਸਭਾ ਹਲਕਿਆਂ ਦੇ ਯੂਥ ਪ੍ਰਧਾਨਾਂ ਤੇ ਦੂਸਰੇ ਅਹੁੱਦੇਦਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ ਤੇ ਅਹੁੱਦੇਦਾਰੀਆਂ ਉਨ੍ਹਾਂ ਨੌਜਵਾਨਾਂ ਨੂੰ ਹੀ ਦਿੱਤੀਆਂ ਜਾਣਗੀਆਂ ਜੋ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਯੂਥ ਅਕਾਲੀ ਦਲ ਦੇਹਾਤੀ ਦੀ ਜਥੇਬੰਦੀ ਪ੍ਰਤੀ ਕਿਸੇ ਵੀ ਹੋਰ ਆਗੂ ਵੱਲੋਂ ਲਏ ਗਏ ਫੈਸਲੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ ਤੇ ਜੋ ਵੀ ਪਾਰਟੀ ਲਾਈਨ ਤੋਂ ਬਾਹਰ ਜਾ ਕੇ ਅਨੁਸ਼ਾਸ਼ਨ ਤੋੜੇਗਾ ਉਸਦੇ ਖਿਲਾਫ ਪਾਰਟੀ ਹਾਈਕਮਾਂਡ ਖੁਦ ਫੈਸਲਾ ਲਵੇਗੀ।
ਇੰਦਰਜੀਤ ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਜਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਤੀਜੇ ਆਉਣ ਵਾਲੀ ਲੋਕ ਸਭਾ ਚੋਣ ਦੇ ਰਿਜਲਟ ਮੌਕੇ ਸਾਹਮਣੇ ਆ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀਆਂ ਨੀਤੀਆਂ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਨੂੰ ਘਰ-ਘਰ ਪਹੁੰਚਾਇਆ ਜਾਵੇ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp