- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਰਾਮ ਤੀਰਥ ਸਮੇਤ ਸਾਰੇ ਧਾਰਮਿਕ ਸਥਾਨਾਂ ਦਾ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਸੀ ਕਾਇਆਕਲਪ: ਤਲਵਾੜ
ਹੁਸ਼ਿਆਰਪੁਰ : (CDT NEWS) : ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਾਰੇ ਧਰਮਾਂ ਪ੍ਰਤੀ ਗਹਿਰੀ ਨਿਸ਼ਠਾ ਰਹੀ ਹੈ। ਇਸ ਲਈ ਉਹਨਾਂ ਨੇ ਹਰ ਧਰਮ ਨੂੰ ਜਿੱਥੇ ਸਨਮਾਨ ਦਿੱਤਾ, ਉੱਥੇ ਹਰ ਧਰਮ ਦੇ ਧਾਰਮਿਕ ਸਥਾਨਾਂ ਦਾ ਨਵੀਨੀਕਰਨ ਉਹਨਾਂ ਨੇ ਕਰਵਾਇਆ ਸੀ। ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ ਵਲੋਂ ਵੱਖ-ਵੱਖ ਵਾਰਡਾਂ ਵਿੱਚ ਕਰਵਾਈਆਂ ਗਈਆਂ ਚੋਣ ਸਭਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਹੇ। ਇਸ ਦੌਰਾਨ ਓਹਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।
ਤਲਵਾਰ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਦਾ ਨਵੀਨੀਕਰਨ ਕਰਵਾ ਕੇ ਮਹਾਰਿਸ਼ੀ ਵਾਲਮੀਕ ਜੀ ਦੇ ਇਸ ਪਵਿੱਤਰ ਅਸਥਾਨ ਨੂੰ ਦੁਨੀਆਂ ਦੇ ਨਕਸ਼ੇ ਤੇ ਪ੍ਰਕਾਸ਼ ਸਿੰਘ ਬਾਦਲ ਜੀ ਨੇ ਅੰਕਿਤ ਕਰਵਾਇਆ ਹੈ। ਉਹਨਾਂ ਕਿਹਾ ਅੱਜ ਜੋ ਵੀ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ, ਹੁਣ ਉਹ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਵੀ ਦਰਸ਼ਨਾਂ ਲਈ ਜਾਂਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਿਟੀ ਪ੍ਰਧਾਨ ਬਿਕਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਵਿਕਾਸ ਅਤੇ ਸ਼ਾਂਤੀ ਬਹਾਲ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ ਅਤੇ ਇਸ ਚੁਣਾਵ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਜਿਤਾ ਕੇ 2027 ਦੀ ਨੀਂਹ ਪੱਕੀ ਕਰ ਦਿੱਤੀ ਜਾਵੇ।
ਬੈਠਕ ਨੂੰ ਸੰਬੋਧਿਤ ਕਰਦੇ ਹੋਏ ਸਾਬਕਾ ਐਮਸੀ ਨਿਧੀ ਤਲਵਾੜ ਨੇ ਕਿਹਾ 50% ਮਹਿਲਾਵਾਂ ਦੀ ਭਾਗੇਦਾਰੀ ਪੰਜਾਬ ਦੀ ਰਾਜਨੀਤਿਕ ਵਿਸਾਤ ਨੂੰ ਬਦਲਣ ਦੀ ਪੂਰੀ ਹਿੰਮਤ ਰੱਖਦੀ ਹੈ। ਉਹਨਾਂ ਨੇ ਕਿਹਾ ਅੱਜ ਹਰ ਇੱਕ ਮਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੀ ਹੈ। ਕਿਉਂਕਿ, ਜਦੋਂ ਤੋਂ ਪੰਜਾਬ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਗਈ ਹੈ, ਉਸ ਦਿਨ ਤੋਂ ਪਰਿਵਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਮੌਕੇ ਸੁਖਪਾਲ ਸਿੰਘ, ਮਨਜੀਤ ਕੌਰ, ਪ੍ਰੀਆ ਸੈਣੀ, ਕ੍ਰਿਸ਼ਨਾ, ਸੋਨੀਆ ਤਲਵਾਰ, ਸੀਮਾ ਰੱਲ, ਜਗਤਾਰ ਸਿੰਘ, ਜਸਵਿੰਦਰ ਸਿੰਘ, ਗਿਤੇਸ਼ ਨੰਗਲ ਸ਼ਹੀਦਾਂ ਆਦਿ ਵੀ ਮੌਜੂਦ ਸਨ।
——
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp