ਪੰਜਾਬ / ਬੈਂਗਲੁਰੂ : ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਕਾਂਗਰਸ ਨੇਤਾਵਾਂ ਨੇ ਰਵਨੀਤ ਬਿੱਟੂ ਦੇ ਖਿਲਾਫ ਬੈਂਗਲੁਰੂ ਦੇ ਹਾਈ ਗਰਾਉਂਡ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਸਾਰਾ ਵਿਵਾਦ ਰਾਹੁਲ ਗਾਂਧੀ ਵੱਲੋਂ ਅਮਰੀਕਾ ‘ਚ ਸਿੱਖ ਭਾਈਚਾਰੇ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਹੈ, ਜਿਸ ‘ਤੇ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਵੀ ਕਿਹਾ ਸੀ। ।ਉਨ੍ਹਾਂ ਕਿਹਾ ਸੀ ਕਿ ਅੱਜ ਦੇਸ਼ ਨੂੰ ਵੰਡਣ ਵਾਲੇ, ਬੰਬ ਅਤੇ ਗੋਲਾ ਬਾਰੂਦ ਵਰਤਣ ਵਾਲੇ, ਰੇਲ ਗੱਡੀਆਂ ਵਿੱਚ ਧਮਾਕੇ ਕਰਨ ਵਾਲੇ ਰਾਹੁਲ ਦੇ ਸਮਰਥਨ ਵਿੱਚ ਖੜ੍ਹੇ ਹਨ।
ਕੇਂਦਰੀ ਮੰਤਰੀ ਦੇ ਇਸ ਬਿਆਨ ‘ਤੇ ਕਾਂਗਰਸ ਨੇ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਇਸ ‘ਤੇ ਰਵਨੀਤ ਬਿੱਟੂ ਨੇ ਮਾਫ਼ੀ ਮੰਗਣ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਰਾਹੁਲ ਗਾਂਧੀ ‘ਤੇ ਹਮਲੇ ਦਾ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਹੈ ਅਤੇ ਉਹ ਮਾਫ਼ੀ ਨਹੀਂ ਮੰਗਣਗੇ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp













