ਡਿਊਟੀ ਪ੍ਰਤੀ ਲਾਪਰਵਾਹੀ ਖਿਲਾਫ਼ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਵੱਡਾ ਐਕਸ਼ਨ, ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ
ਲੁਧਿਆਣਾ:
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋ ਡਿਊਟੀ ਦੌਰਾਨ ਅਣਗਹਿਲੀ ਵਰਤਣ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ।
ਲੁਧਿਆਣਾ ਦੇ ਡਵੀਜ਼ਨ ਨੰਬਰ ਤਿੰਨ ‘ਚ ਆਟੋ ਚੋਰੀ ਕਰਨ ਵਾਲੇ ਤਿੰਨ ਮੁਲਜ਼ਮ ਹਵਾਲਾਤ ਤੋੜ ਕੇ ਫਰਾਰ ਹੋ ਗਏ ਹਨ। ਤਿੰਨਾਂ ਨੂੰ ਪੁਲਿਸ ਨੇ ਆਟੋ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਅੱਜ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਣਾ ਸੀ,ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ‘ਚੋਂ ਫ਼ਰਾਰ ਹੋ ਗਏ।
ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਹੁਕਮਾਂ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਸਪੈਂਸ਼ਨ ਆਰਡਰ ਜਾਰੀ ਕਰ ਦਿੱਤੇ ਹਨ। ਇਹ ਘਟਨਾ ਦੇਰ ਰਾਤ ਨੂੰ ਵਾਪਰੀ ਹੈ। ਤਿੰਨੋਂ ਮੁਲਜ਼ਮਾ ਦਾ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਹੈ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
