ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਰਾਜਸਥਾਨ ਤੋਂ ਧਮਕੀ ਭਰੀ ਈਮੇਲ ਮਿਲੀ ਹੈ ਕਿ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਤੇ ਕਿਹਾ ਗਿਆ ਸੀ ਕਿ ਉਸ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।

ਮੈਂ ਕੀ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ? ਮੈਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਸ ਲਈ ਜਾਵੇ। ਮੈਂ ਲੜਣਾ ਜਾਰੀ ਰੱਖਾਂਗਾ।
ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 7 ਮਾਰਚ ਨੂੰ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਮੰਗ ਕੀਤੀ।
(ANI)
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





