ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ( ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਐਮਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਗਏ ਧਰਨੇ ਵਿੱਚ ਜਾਣ ਵਾਲੇ ਸਨ।
ਸਿਮਰਨਜੀਤ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਦੂਜੇ ਪਾਸੇ ਇਸ ਦੀ ਸੂਚਨਾ ਮਿਲਦੇ ਹੀ ਪਾਰਟੀ ਵਰਕਰ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਪਰ ਪੁਲਿਸ ਉਨ੍ਹਾਂ ਨੂੰ ਘਰ ਅੰਦਰ ਜਾਣ ਦੀ ਇਜ਼ਾਜ਼ਤ ਨਹੀਂ ਦੇ ਰਹੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਭਾਗੋਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ਵਿੱਚ ਇੱਕ ਸ਼ਾਂਤਮਈ ਵੱਡਾ ਇਕੱਠ ਰੱਖਿਆ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਐਮਪੀ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





