ਮੁਹਾਲੀ : ਪੰਜਾਬ ਦੇ ਸਕੂਲਾਂ ‘ਚ ਕਹਿਰ ਦੀ ਗਰਮੀ ਦੇ ਮੱਦੇਨਜ਼ਰ 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਸਕੂਲਾਂ ਦਾ ਸਮਾਂ (Punjab School Timings) ਬਦਲਿਆ ਗਿਆ ਸੀ।

ਨਵੇਂ ਸਮੇਂ ‘ਤੇ ਅੱਜ ਤੋਂ ਸਕੂਲ ਲੱਗੇ ਸਨ ਪਰ ਹੀਟਵੇਵ ਅਲਰਟ (HeatWave Alert) ਦੇ ਮੱਦੇਨਜ਼ਰ ਤੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ।
#Bhagwant Mann
1000
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
1000

EDITOR
CANADIAN DOABA TIMES
Email: editor@doabatimes.com
Mob:. 98146-40032 whtsapp
