ਲੁਧਿਆਣਾ, 22 ਮਈ:
ਲੁਧਿਆਣਾ ਦੇ ਸਮਰਾਲਾ ਨੇੜੇ ਪਿੰਡ ਚਹਿਲਾਂ ‘ਚ ਭਿਆਨਕ ਸੜਕ ਹਾਦਸੇ ਦੌਰਾਨ 2 ਔਰਤਾਂ ਦੀ ਮੌਤ, ਜਦੋਂ ਕਿ 22 ਤੋਂ ਵੱਧ ਲੋਕ ਜ਼ਖਮੀ ਹੋ ਗਏ ਹੋਣ ਦੀ ਖਬਰ ਹੈ। ਹਰਿਦੁਆਰ ਤੋਂ ਅੰਮ੍ਰਿਤਸਰ ਆ ਰਹੀ ਯਾਤਰੀ ਬੱਸ ਸੜਕ ਦੇ ਵਿਚਕਾਰ ਖੜ੍ਹੇ ਖਰਾਬ ਟਰਾਲੇ ਨਾਲ ਟਕਰਾ ਗਈ। ਹਾਦਸਾ ਇੰਨਾ ਖਤਰਨਾਕ ਸੀ ਕਿ ਬੱਸ ਦੇ ਪਰਖਚੇ ਉੱਡ ਗਏ ।
ਜਾਣਕਾਰੀ ਅਨੁਸਾਰ ਬੀਤੀ ਦਿਨੀ ਇਕ ਬੱਸ ਕਿਸਾਨ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ ਲੈ ਕੇ ਇੰਦੌਰ ਤੋਂ ਧਾਰਮਿਕ ਤੀਰਥ ਸਥਾਨਾਂ ਲਈ ਰਵਾਨਾ ਹੋਈ ਸੀ।
ਇਹ ਲੋਕ ਪਹਿਲਾਂ ਕੈਦਾਰਨਾਥ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆ ਰਹੇ ਸਨ। ਅੱਜ ਸਵੇਰੇ ਸਾਰੇ ਹਰਿਦੁਆਰ ਤੋਂ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ। ਅਚਾਨਕ ਪਿੰਡ ਚਹਿਲਾ ਨੇੜੇ ਖੜ੍ਹੇ ਟਰਾਲੇ ਨੂੰ ਬੱਸ ਨੇ ਟੱਕਰ ਮਾਰ ਦਿੱਤੀ।
ਜਦੋਂ ਬੱਸ ਦੀ ਟੱਕਰ ਹੋਈ ਤਾਂ ਅਵਾਜ ਸੁਣਕੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਸਮਰਾਲਾ ਦੇ ਹਸਪਤਾਲ ਲਿਜਾਇਆ ਗਿਆ। ਦੋ ਔਰਤਾਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਪਰ ਮਿਰਤਕ ਔਰਤਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ.
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
