ਭਿੱਖੀਵਿੰਡ / ਤਰਨਤਾਰਨ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਪਹੂਵਿੰਡ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਤਣਾਅ ਵਾਲੀ ਸਥਿਤੀ ਬਣ ਗਈ ਹੈ।
ਵਾਇਰਲ ਵੀਡੀਓ ‘ਚ ਕੁਝ ਨੌਜਵਾਨ ਜੋ ਮੇਲੇ ‘ਚ ਲੱਗੇ ਪੰਡਾਲ ਵਿੱਚ ਸੰਗਤਾਂ ਦੀ ਸੇਵਾ ਕਰਨ ਆਏ ਸਨ ਅਤੇ ਓਹਨਾ ਵੱਲੋਂ ਪੰਡਾਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫ਼ੋਟੋ ਲਗਾਈ ਗਈ ਸੀ ਜਿਸ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਲਾਹ ਦਿੱਤਾ ਗਿਆ ਸੀ।
ਇਸ ਮਾਮਲੇ ਸੰਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਮੈਨੇਜਰ ਪ੍ਰਭਜੋਤ ਸਿੰਘ ਤੇ ਕਰਨਲ ਹਰਿਸਿਮਰਨ ਸਿੰਘ ਨੇ ਪੱਤਰਕਾਰਾਂ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਨੇ ਸੇਵਾ ਕਰ ਰਹੇ ਸਿੰਘਾਂ ਨੂੰ ਕੋਈ ਵੀ ਅਪਸ਼ਬਦ ਨਹੀਂ ਬੋਲਿਆ ਹੈ। ਮੈਨੇਜਰ ਪ੍ਰਭਜੋਤ ਸਿੰਘ ਤੇ ਕਰਨਲ ਹਰਿਸਿਮਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਜੁੱਤੀਆਂ ਗੰਢਣ ਵਾਲੀ ਥਾਂ ‘ਤੇ ਫ਼ੋਟੋ ਨਾ ਲਗਾਉਣ ਤੇ ਪ੍ਰਬੰਧਕ ਕਮੇਟੀ ਦੀ ਆਗਿਆ ਤੋਂ ਬਿਨਾਂ ਰਸਤੇ ‘ਚ ਤੰਬੂ ਨਾ ਲਗਾਉਣ ਬਾਰੇ ਕਿਹਾ ਸੀ,ਪ੍ਰੰਤੂ ਉਪਰੋਕਤ ਨੌਜਵਾਨਾਂ ਨੇ ਵੀਡੀਓ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ।
ਕਰਨਲ ਹਰਿਸਿਮਰਨ ਸਿੰਘ ਤੇ ਮੈਨੇਜਰ ਪ੍ਰਭਜੋਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਸੰਗਤਾਂ ਨੂੰ ਇਸ ਤੋੜ-ਮਰੋੜ ਕੇ ਪਾਈ ਗਈ ਵੀਡੀਓ ਨਾਲ ਠੇਸ ਪਹੁੰਚੀ ਹੈ ਤਾਂ ਉਹ ਸਮੂਹ ਸਿੱਖ ਸੰਗਤਾਂ ਤੋਂ ਮੁਆਫ਼ੀ ਮੰਗਦੇ ਹਨ।
ਜ਼ਿਕਰਯੋਗ ਹੈ ਕਿ ਜਦੋਂ ਉਪਰੋਕਤ ਮਾਮਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਆਗੂ ਗੁਰਦੁਆਰਾ ਸਾਹਿਬ ਅੰਦਰ ਡਿਊਟੀ ‘ਤੇ ਤਾਇਨਾਤ ਅਫ਼ਸਰ ਨੂੰ ਮੈਮੋਰੈਂਡਮ ਸੌਂਪ ਕੇ ਬਾਹਰ ਆਏ ਤਾਂ ਗੁੱਸੇ ਵਿੱਚ ਭੀੜ ਨੇ ਪੁਲਿਸ ਮੁਲਾਜ਼ਮ ਦੀ ਗੱਡੀ ਜਿਸ ਵਿਚ ਕਰਨਲ ਹਰਿਸਿਮਰਨ ਸਿੰਘ ਸਵਾਰ ਸਨ,’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਭੀੜ ਨੇ ਕਰਨਲ ਹਰਿਸਿਮਰਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਗੱਡੀ ਦੀ ਭੰਨ-ਤੋੜ ਕਰ ਦਿੱਤੀਜਿਸ ਦੌਰਾਨ ਥਾਣਾ ਮੁਖੀ ਵੀ ਜ਼ਖਮੀ ਹੋ ਗਏ ।
ਇਸ ਮਾਮਲੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਵੱਲੋਂ ਕੱਲ੍ਹ ਨੂੰ ਦੋਵਾਂ ਧਿਰਾਂ ਨੂੰ ਬੁਲਾ ਕੇ ਸਾਰੇ ਮਨ ਮੁਟਾਅ ਦੂਰ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।
ਇਸ ਘਟਨਾ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਤਰਨਤਾਰਨ ਤੋਂ ਪ੍ਰਧਾਨ ਹਰਪਾਲ ਸਿੰਘ ਬਲੇਰ ਤੇ ਸਤਿਕਾਰ ਕਮੇਟੀ ਦੇ ਆਗੂ ਭਾਈ ਰਣਜੀਤ ਸਿੰਘ ਉਦੋਕੇ ਨੇ ਪਹੂਵਿੰਡ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੇਲੇ ‘ਚੋਂ ਫ਼ੋਟੋ ਨੂੰ ਜਬਰਨ ਉਤਰਵਾਉਣ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਵੀਡੀਓ ‘ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਆਪਣੀ ਨਿੱਜੀ ਜਾਇਦਾਦ ਦੱਸਣਾ ਵੀ ਬੇਹੱਦ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਦੇ ਮਾੜੇ ਵਤੀਰੇ ਸੰਬੰਧੀ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਕਰਵਾਈ ਜਾਵੇਗੀ ਤੇ ਜੇਕਰ ਪ੍ਰਸ਼ਾਸਨ ਨੇ ਕੱਲ੍ਹ ਤਕ ਕੋਈ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਤਾਂ ਉਹ ਸਮੂਹ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਅਗਲਾ ਕਦਮ ਚੁੱਕਣਗੇ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp










