ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਡੀਸੀ ਨਵਾਂਸ਼ਹਿਰ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ’ਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।
News
- ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਬੱਚਿਆਂ ਦੀ ਟੀਬੀ ਟੈਸਟਿੰਗ ਅਤੇ ਇਲਾਜ ਲਈ ਹਿੱਸੇਦਾਰਾਂ ਨਾਲ ਇੱਕ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਆਯੋਜਿਤ
- ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
- ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
- ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp