ਚੰਡੀਗੜ੍ਹ : ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ।
ਜਸਟਿਸ ਸੂਰਿਆ ਕਾਂਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਕਿਰਪਾ ਕਰ ਕੇ ਉਨ੍ਹਾਂ ਨੂੰ ਦੱਸੋ ਕਿ ਜੋ ਲੋਕ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਵਿਰੋਧ ਕਰ ਰਹੇ ਹਨ, ਉਹ ਉਨ੍ਹਾਂ ਦੇ ਸ਼ੁਭਚਿੰਤਕ ਨਹੀਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਅਤੇ ਉਸ ਨੂੰ ਹਸਪਤਾਲ ਜਾਣ ਲਈ ਮਨਾਉਣ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਸਬੰਧੀ ਪੰਜਾਬ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹੈ।
ਅਗਲੀ ਸੁਣਵਾਈ 31 ਦਸੰਬਰ ਨੂੰ ਹੋਵੇਗੀ
ਪੰਜਾਬ ਦੇ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਡੀਜੀਪੀ ਦੇ ਭਰੋਸੇ ‘ਤੇ ਸੁਪਰੀਮ ਕੋਰਟ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਲਈ ਢੁਕਵੇਂ ਕਦਮ ਚੁੱਕਣ ਲਈ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਰਾਜ ਨੂੰ ਕਿਸੇ ਸਹਾਇਤਾ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦੀ ਸਹਾਇਤਾ ਦੇਵੇਗੀ। ਸੁਪਰੀਮ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 31 ਦਸੰਬਰ ਨੂੰ ਕਰੇਗਾ।
- ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਬੱਚਿਆਂ ਦੀ ਟੀਬੀ ਟੈਸਟਿੰਗ ਅਤੇ ਇਲਾਜ ਲਈ ਹਿੱਸੇਦਾਰਾਂ ਨਾਲ ਇੱਕ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਆਯੋਜਿਤ
- ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
- ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
- ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp