ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

ਹੁਸ਼ਿਆਰਪੁਰ  : ਪੰਜਾਬ ਦੇ ਹੁਸ਼ਿਆਰਪੁਰ ਦੇ ਮੰਡਿਆਲਾ ਚ  ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਹੋ ਗਿਆ। ਮੰਡਿਆਲਾ ਪਿੰਡ ਦੇ ਨੇੜੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ‘ਤੇ ਰਾਤ ਲਗਭਗ 10:30 ਵਜੇ LPG ਨਾਲ ਭਰਿਆ ਟੈਂਕਰ ਵਿਸਫੋਟ ਹੋ ਗਿਆ। ਜਾਣਕਾਰੀ ਅਨੁਸਾਰ, ਇੱਕ ਮਿਨੀ ਟਰੱਕ ਨੇ ਟੈਂਕਰ ਨੂੰ ਟਕਰ ਮਾਰੀ, ਜਿਸ ਕਾਰਨ ਟੈਂਕਰ ਪਲਟ ਗਿਆ ਅਤੇ ਇਸ ਵਿੱਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਆਸ-ਪਾਸ ਦੇ ਇਲਾਕੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਹਾਦਸੇ ਵਿੱਚ 15 ਦੁਕਾਨਾਂ ਅਤੇ 4 ਘਰ ਸੜਕੇ ਰਾਖ ਹੋ ਗਏ।

ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਜਦਕਿ 50 ਤੋਂ ਜ਼ਿਆਦਾ ਲੋਕ ਝੁਲਸ ਗਏ। ਜਖਮੀਆਂ  ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈ ਮਰੀਜ਼ 30 ਤੋਂ 80 ਪ੍ਰਤੀਸ਼ਤ ਤੱਕ ਝੁਲਸੇ ਪਾਏ ਗਏ। ਗੰਭੀਰ ਰੂਪ ਤੋਂ ਜਖਮੀ ਲੋਕਾਂ ਨੂੰ ਰੈਫਰ ਕੀਤਾ ਗਿਆ ਹੈ। ਮਰਨ ਵਾਲਿਆਂ ਦੀ ਸ਼ਨਾਖਤ ਅਜੇ ਨਹੀਂ ਹੋ ਸਕੀ ਹੈ।

Related posts

Leave a Reply