ਕੌਮੀ ਲੋਕ ਅਦਾਲਤ ਵਿਚ ਭੁਗਤੇ ਜਾ ਸਕਦੇ ਹਨ ਟਰਾਂਸਪੋਰਟ ਦਫ਼ਤਰ ਵਲੋਂ ਕੀਤੇ ਗਏ ਟਰੈਫਿਕ ਚਲਾਨ
ਹੁਸ਼ਿਆਰਪੁਰ, 30 ਜਨਵਰੀ (CDT NEWS):
ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ਦੀਆਂ ਅਦਾਲਤਾਂ ਵਿੱਚ 8 ਮਾਰਚ 2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਅਦਾਲਤਾ ਵਿੱਚ ਚੱਲ ਰਹੇ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾ ਤੋਂ ਇਲਾਵਾ ਟਰੈਫਿਕ ਚਲਾਨਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਦੱਸਿਆ ਕਿ ਜੋ ਟਰੈਫਿਕ ਚਲਾਨ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਲੋਂ ਕੱਟੇ ਜਾਂਦੇ ਹਨ ਅਤੇ ਜੇਕਰ ਉਨ੍ਹਾਂ ਟਰੈਫਿਕ ਚਲਾਨਾਂ ਉੱਪਰ ਅਦਾਲਤ ਦਾ ਨਾਮ ਲਿਖਿਆ ਹੋਵੇ ਤਾਂ ਉਸ ਚਲਾਨ ਨੂੰ ਭੁਗਤਣ ਲਈ ਚੀਫ ਜੂਡੀਸ਼ੀਅਲ ਮੈਜਿਸਟਰੇਟ ਹੁਸ਼ਿਆਰਪੁਰ ਨੂੰ ਲਿਖਤੀ ਰੂਪ ਵਿੱਚ ਦਰਖਾਸਤ ਦੇ ਕੇ ਆਪਣਾ ਚਲਾਨ ਲੋਕ ਅਦਾਲਤ ਵਿੱਚ ਭੁਗਤਿਆ ਜਾ ਸਕਦਾ ਹੈ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਊ ਜ਼ਿਲ੍ਹਾਂ ਅਤੇ ਸੈਸ਼ਨ ਕੋਰਟ ਕੰਪਲੈਕਸ ਦਫ਼ਤਰ ਵਿਖੇ ਚਲਾਨ ਸਬੰਧੀ ਦਰਖਾਸਤ ਦੇ ਸਕਦੇ ਹਨ। ਇਸ ਤੋ ਇਲਾਵਾ ਇਨ੍ਹਾਂ ਚਾਲਾਨਾਂ ਨੂੰ ਭੁਗਤਣ ਲਈ ਜਿਸ ਵਿਅਕਤੀ ਦਾ ਚਲਾਨ ਹੋਇਆ ਹੋਵੇ ਉਹ ਕੋਰਟ ਦੇ ਵਿੱਚ ਆਪ ਪੇਸ਼ ਹੋ ਕੇ ਜਾ ਆਪਣੇ ਵਕੀਲ ਰਾਹੀਂ ਚਲਾਨ ਨੂੰ ਭੁਗਤ ਸਕਦਾ ਹੈ।
Posted BY : Jagmohan Singh
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp














