50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की

EDITOR
CANADIAN DOABA TIMES
Email: editor@doabatimes.com
Mob:. 98146-40032 whtsapp





