LATEST ” ਸੂਬਾ ਵਾਸੀਆਂ ਦੁਆਰਾ ਕੀਤੀ ਅਰਦਾਸ ਜਲਦ ਹੀ ਦਿਵਾਏਗੀ ਇਸ ਕੋਰੋਨਾ ਵਾਇਰਸ ਤੋਂ ਨਿਜ਼ਾਤ – ਕੈਬਨਿਟ ਮੰਤਰੀ ਅਰੋੜਾ

ਕੈਬਨਿਟ ਮੰਤਰੀ ਅਰੋੜਾ ਨੇ ਵਿਸ਼ਵ ਸਾਂਤੀ ਦੀ ਅਰਦਾਸ ਕਰਦੇ ਹੋਏ ਲੋਕਾਂ ਨੂੰ ਦਿੱਤੀ ਵਿਸਾਖੀ ਦੀ ਵਧਾਈ

ਹੁਸ਼ਿਆਰਪੁਰ, 13 ਅਪ੍ਰੈਲ: (ADESH)
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬਾ ਵਾਸੀਆਂ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ ‘ਤੇ ਇਸ ਸ਼ੁਭ ਮੌਕੇ ‘ਤੇ ਕੈਬਨਿਟ ਮੰਤਰੀ ਨੇ ਆਪਣੇ ਪੁੱਤਰ ਸ੍ਰੀ ਪ੍ਰਤੀਕ ਨਾਲ ਗੁਰੂ ਮਹਾਰਾਜ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ। ਉਨ•ਾਂ ਮਾਤਾ ਰਾਣੀ ਦੇ ਚਰਨਾਂ ਵਿੱਚ ਸਾਰਿਆਂ ਨੂੰ ਕੋਰੋਨਾ ਵਾਇਰਸ ਵਰਗੇ ਪ੍ਰਕੋਪ ਨਾਲ ਜਲਦ ਮੁਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ। ਉਨ•ਾਂ ਅਰਦਾਸ ਕੀਤੀ ਕਿ ਪਰਮਾਤਮਾ ਸਾਨੂੰ ਐਨੀ ਸ਼ਕਤੀ ਪ੍ਰਦਾਨ ਕਰੇ ਕਿ ਅਸੀਂ ਮੁੱਖ ਮੰਤਰੀ ਪੰਜਾਬ ਦੇ ਮਾਰਗ ਦਰਸ਼ਨ ਵਿੱਚ ਸੂਬਾ ਵਾਸੀਆਂ ਦੀ ਸੇਵਾ ਕਰਦੇ ਰਹੀਏ ਅਤੇ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਜਿੱਤ ਪ੍ਰਾਪਤ ਕਰੀਏ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ‘ਤੇ ਸੂਬੇ ਦੇ ਲੱਖਾਂ-ਕਰੋੜਾਂ ਲੋਕਾਂ ਵਲੋਂ ਕੀਤੀ ਗਈ ਅਰਦਾਸ ਸਦਕਾ ਪੰਜਾਬ ਨੂੰ ਇਸ ਖਤਰਨਾਕ ਵਾਇਰਸ ਤੋਂ ਛੁਟਕਾਰਾ ਮਿਲੇਗਾ। ਉਨ•ਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਸੂਬਾ ਵਾਸੀਆਂ ਨੇ ਸਰਕਾਰ ਨੂੰ ਹਰ ਤਰ•ਾਂ ਦਾ ਸਹਿਯੋਗ ਦੇ ਕੇ ਜਿਸ ਸਾਹਸ ਦਾ ਸਬੂਤ ਦਿੱਤਾ ਹੈ, ਉਹ ਸ਼ਲਾਘਾਯੋਗ ਹੈ। ਉਨ•ਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ•ਾਂ ਸਮਾਜਿਕ ਦੂਰੀ ਬਣਾਏ ਰੱਖਣ ਅਤੇ ਸਮੇਂ-ਸਮੇਂ ‘ਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਉਨ•ਾਂ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ ਬਲਕਿ ਪੂਰਾ ਸੰਸਾਰ ਜਲਦ ਹੀ ਇਸ ਮੁਸ਼ਕਲ ਸਮੇਂ ਤੋਂ ਬਾਹਰ ਆ ਜਾਵੇਗਾ।  
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply