8886 ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ, ਫੈਸਲੇ ਨੂੰ ਪ੍ਰਵਾਨਗੀ

 

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ  ਕੈਬਨਿਟ ਮੀਟਿੰਗ ਹੋਈ, ਜਿਸ ‘ਚ ਸੂਬੇ ਦੇ ਕਰੀਬ 8 ਹਜ਼ਾਰ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੈਬਨਿਟ ਨੇ ‘ਸਰਵ ਸਿੱਖਿਆ ਅਭਿਆਨ’ ‘ਚ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਗਈ ਹੈ। ਕੈਬਨਿਟ ਦੇ ਇਸ ਫੈਸਲੇ ਤੋਂ ਬਾਅਦ 8886 ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਮਿਲੇਗੀ। ਇਹ ਮਾਮਲਾ ਕੈਬਨਿਟ ਦੀ ਮੀਟਿੰਗ ‘ਚ ਪਹਿਲਾਂ ਵੀ ਆ ਚੁੱਕਾ ਹੈ ਪਰ ਉਸ ਸਮੇਂ ਇਸ ਫੈਸਲੇ ਨੂੰ ਪ੍ਰਵਾਨਗੀ ਨਹੀਂ ਮਿਲ ਸਕੀ ਸੀ।
ਗੈਰ ਕਾਨੂੰਨੀ ਕਾਲੋਨੀਆਂ ਕੀਤੀਆਂ ਰੈਗੂਲਰ 

ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ‘ਚ ਗੈਰ ਕਾਨੂੰਨੀ ਕਾਲੋਨੀਆਂ ਬਾਰੇ ਸਾਰੇ ਕਾਲੋਨਾਈਜ਼ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਰੈਗੂਲੇਰ ਕੀਤਾ ਜਾਵੇ ਅਤੇ ਇਨ੍ਹਾਂ ਕਾਲੋਨੀਆਂ ਨੂੰ ਵੀ ਰੈਗੂਲਰ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਮੰਤਰੀ ਮੰਡਲ ਦੀ ਇਸ ਮੀਟਿੰਗ ‘ਚ ਅਣਅਧਿਕਾਰਤ ਕਾਲੋਨੀਆ ‘ਚ ਬਣੀਆਂ ਕਈ ਅਜਿਹੀਆਂ ਇਮਾਰਤਾਂ ਨੂੰ ਰੈਗੂਲਰ ਕੀਤਾ ਗਿਆ, ਜੋ ਸਰਕਾਰ ਵੱਲੋਂ ਬਣਾਈ ਗਈ ਨੀਤੀ ਨੂੰ ਪੂਰੀਆਂ ਕਰਦੀਆਂ ਹਨ। ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਅਜਿਹੀਆਂ ਇਮਾਰਤਾਂ ਦੀ ਵੱਡੀ ਗਿਣਤੀ ਹੈ।

Related posts

Leave a Reply