BUREAU- AVINASH, SANJEEV ::> ਘੱਟੋ-ਘੱਟ 2 ਮੀਟਰ ਦੀ ਸਮਾਜਿਕ ਦੂਰੀ ਅਤੇ ਮਾਸਕ ਦਾ ਪਹਿਨਣਾ ਕੋਰੋਨਾ ਵਾਇਰਸ ਤੋਂ ਬਚਾ ਸਕਦਾ ਹੈ – ਐੱਸ.ਡੀ.ਐੱਮ. ਬਟਾਲਾ

 ਸੰਜੀਵ. ਅਵਿਨਾਸ਼ 
BUREAU (BATALA)
CANADIAN DOABA TIMES

ਜਨਤਕ ਹਿੱਤਾਂ ਦੇ ਮੱਦੇਨਜ਼ਰ ਹਰ ਵਿਅਕਤੀ ਬਾਹਰ ਜਾਣ ਸਮੇਂ ਮਾਸਕ ਲਾਜ਼ਮੀ ਤੌਰ ’ਤੇ ਪਾਵੇ
ਬਟਾਲਾ, 17 ਅਪ੍ਰੈਲ – ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਮੈਡੀਕਲ ਸੋਧਾਂ ਵਿਚ ਸੰਕੇਤ ਮਿਲੇ ਹਨ ਕਿ ਘੱਟ-ਘੱਟ 2 ਮੀਟਰ ਦੀ ਸਮਾਜਿਕ ਦੂਰੀ ਦੇ ਨਾਲ-ਨਾਲ ਮਾਸਕ ਪਹਿਨ ਕੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਨੇ ਵੀ ਮੈਡੀਕਲ ਮਾਸਕਾਂ ਸਣੇ ਘਰ ਵਿਚ ਬਣਾਏ ਮਾਸਕ ਪਹਿਨਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਲਈ ਜਨਤਕ ਹਿੱਤਾਂ ਦੇ ਮੱਦੇਨਜ਼ਰ ਹਰ ਵਿਅਕਤੀ ਨੂੰ ਜਨਤਕ ਥਾਵਾਂ ’ਤੇ ਜਾਣ ਸਮੇਂ ਮਾਸਕ ਪਹਿਨਣਾ ਲਾਜ਼ਮੀ ਹੈ।
ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਐੱਸ.ਡੀ.ਐੱਮ ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਲਈ ਜਨਤਕ ਥਾਂ, ਗਲੀਆਂ, ਹਸਪਤਾਲ, ਦਫਤਰ ਅਤੇ ਮਾਰਕਿਟ ਆਦਿ ਜਾਣ ਸਮੇਂ ਸੂਤੀ ਕੱਪੜੇ ਦਾ ਮਾਸਕ ਜਾਂ ਟਿ੍ਰਪਲ ਲੇਅਰ ਮਾਸਕ ਪਾਉਣਾ ਜਰੂਰੀ ਹੈ। ਉਨਾਂ ਕਿਹਾ ਕਿ ਕਿਸੇ ਵੀ ਵਾਹਨ ਵਿਚ ਸਫ਼ਰ ਕਰ ਰਿਹਾ ਵਿਅਕਤੀ ਵੀ ਮਾਸਕ ਜਰੂਰ ਪਾਵੇ। ਇਸ ਤੋਂ ਇਲਾਵਾ ਕਿਸੇ ਵੀ ਦਫਤਰ/ਕੰਮ ਦੇ ਸਥਾਨ, ਕਾਰਖਾਨੇ ਆਦਿ ਵਿਚ ਕੰਮ ਕਰਨ ਵਾਲਾ ਹਰ ਵਿਅਕਤੀ ਨੂੰ ਵੀ ਲਾਜ਼ਮੀ ਤੌਰ ’ਤੇ ਮਾਸਕ ਪਾਉਣਾ ਚਾਹੀਦਾ ਹੈ
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮੈਡੀਕਲ ਮਾਸਕਾਂ ਤੋਂ ਇਲਾਵਾ ਘਰ ਵਿਚ ਸੂਤੀ ਕੱਪੜੇ ਨਾਲ ਤਿਆਰ ਕੀਤਾ ਗਿਆ ਮਾਸਕ ਵੀ ਪਾਇਆ ਜਾ ਸਕਦਾ ਹੈ, ਜਿਸ ਨੂੰ ਸਾਬਣ/ਡਿਟਰਜੈਂਟ ਨਾਲ ਚੰਗੀ ਤਰਾਂ ਧੋ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਜੇਕਰ ਮਾਸਕ ਉਪਲਬੱਧ ਨਹੀ ਹੈ ਤਾਂ ਰੁਮਾਲ, ਦੁਪੱਟੇ ਤੇ ਪਰਨੇ ਆਦਿ ਦੀ ਵਰਤੋਂ ਵੀ ਕੀਤੀ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਪੀਡੈਮਿਕ ਡਿਜ਼ੀਜ ਐਕਟ ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਲੰਘਣਾ ਕਰਨ ’ਚੇ ਕਾਨੂੰਨੀ ਕਾਰਵਾਈ ਹੋਵੇਗੀ।    
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply