ਢੀਂਡਸਾ ਦੇ ਅਸਤੀਫੇ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਖਿਲਾਫ ਬਿਆਨ ਜਾਰੀ ਕੀਤਾ

ਨਵੀਂ ਦਿੱਲੀ :  ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ, ਓਨੀ ਦੇਰ ਤੱਕ ਉਹ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਲੜਣਗੇ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਫਿਰੋਜ਼ਪੁਰ ਤੋਂ ਹੀ ਲੜਣਗੇ ਪਰ ਕਿਸ ਪਾਰਟੀ ਤੋਂ ਲੜਣਗੇ ਇਸ ਬਾਰੇ ਉਨ੍ਹਾਂ ਨੇ ਅਜੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਰ ਜੇਕਰ ਕੋਈ ਚੰਗੀ ਪਾਰਟੀ ਉਨ੍ਹਾਂ ਨੂੰ ਆਫਰ ਕਰਦੀ ਹੈ ਤਾਂ ਉਹ ਮੌਕਾ ਹਥੋਂ ਨਹੀਂ ਖੁੰਝਣਗੇ।

ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਅੱਜ ਪਾਰਟੀ ਖਿਲਾਫ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਸਿੱਧੇ ਤੌਰ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਮਾਮਲੇ ਵਿਚ ਅਕਾਲੀ ਦਲ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਘੁਬਾਇਆ ਕਿਸ ਪਾਰਟੀ ਦਾ ਰੁਖ ਕਰਦੇ ਹਨ।

Related posts

Leave a Reply