BREAKING : >>> ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਛੋਟ ਵਾਪਸ ਲੈ ਲਈ ਗਈ


ADESH PARMINDER SINGH
CANADIAN DOABA TIMES

ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਛੋਟ ਵਾਪਸ ਲੈ ਲਈ ਗਈ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੋ ਸਮੂਹ ਕਰਿਆਨਾ/ਮੈਡੀਸਨ (ਹੋਲਸੇਲ/ਰਿਟੇਲਰ) ਦੀਆਂ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਸੀ, ਉਹ ਛੋਟ ਤੁਰੰਤ ਵਾਪਸ ਲਈ ਜਾਂਦੀ ਹੈ। ਉਨ੍ਹਾਂ ਸਮੂਹ ਕਰਿਆਨਾ/ਮੈਡੀਸਨ ਵਿਕਰੇਤਾ (ਹੋਲਸੇਲ/ਰਿਟੇਲਰ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਹ ਵਿਕਰੇਤਾ ਦੁਕਾਨਾਂ ਦਾ ਸ਼ਟਰ ਬੰਦ ਕਰਕੇ ਪਹਿਲਾਂ ਦੀ ਤਰ੍ਹਾਂ ਸਿਰਫ ‘ਹੋਮ ਡਿਲੀਵਰੀ’ ਹੀ ਕਰਨਗੇ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲਾਂ ਜੋ ਕਿਤਾਬਾਂ ਦੀਆਂ ਦੁਕਾਨਾਂ ਨੂੰ ਹਫਤੇ ਦੇ ਸਿਰਫ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਛੋਟ ਦਿੱਤੀ ਗਈ ਸੀ, ਉਹ ਛੋਟ ਵੀ ਤੁਰੰਤ ਵਾਪਸ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਤਾਬਾਂ ਦੀ ਕੋਈ ਵੀ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply