PTK :>>>ਸਿਹਤ ਮੰਤਰੀ ਵੱਲੋਂ ਨਵੀਆਂ ਰਜਿਸਟ੍ਰੇਸ਼ਨ ਅਲੱਗ ਕਾਂਊਟਰ ਦਾ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਦਾਇਤਾਂ

ਓਟ ਕਲੀਨਿਕਾਂ ਦੇ ਕੇਦਰਾਂ ਦਾ ਖੁੱਲਣ ਦਾ ਸਮਾਂ ਸਵੇਰੇ 8.00 ਕੀਤਾ
ਸਿਹਤ ਮੰਤਰੀ ਵੱਲੋਂ ਨਵੀਆਂ ਰਜਿਸਟ੍ਰੇਸ਼ਨ ਅਲੱਗ ਕਾਂਊਟਰ ਦਾ ਪ੍ਰਬੰਧ ਕਰਨ ਦੀਆਂ ਦਿੱਤੀਆਂ ਹਦਾਇਤਾਂ


ਪਠਾਨਕੋਟ 27 ਅਪ੍ਰੈਲ  (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ  )

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ ਦੀਆਂ ਗਾਈਡਲਾਈਨ ਅਤੇ ਸਿਵਲ ਸਰਜਨ ਡਾ. ਵਿਨੋਦ ਸਰੀਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 01 ਮਹੀਨੇ ਦੀ ਜਿਲ•ੇ ਵਿੱਚ 48 ਤੋਂ ਵੱਧ ਨਵੇਂ ਨਸ਼ਾ ਪੀੜਤ ਮਰੀਜ ਰਜਿਸਟਰਡ ਹੋਏ ਮਰੀਜਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਓਟ ਕਲੀਨਿਕ ਤੇ ਨਸ਼ਾ ਛੁਡਾਉ ਕੇਦਰਾਂ ਦੇ ਖੁੱਲਣ ਦਾ ਸਮਾਂ ਸਵੇਰੇ 8.00 ਵਜੇ ਕੀਤਾ ਹੈ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 26 ਅਪ੍ਰੈਲ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ਤੇ ਸਫਲਤਾ ਪ੍ਰਾਪਤ ਹਾਸਿਲ ਹੋਈ ਹੈ। ਜਿਸ ਤਹਿਤ ਹਜਾਰਾਂ ਦੀ ਗਿਣਤੀ ਵਿੱਚ ਪੀੜਤ ਮਰੀਜਾਂ ਨੇ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਦਰਾਂ ਦਾ ਰੁਖ ਕੀਤਾ ਹੈ।  ਜਿਸ ਨੂੰ ਦੇਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਓਟ ਕਲੀਨਿਕਾਂ ਦੇ ਕੇਦਰਾਂ ਦਾ ਖੁੱਲਣ ਦਾ ਸਮਾਂ ਸਵੇਰੇ 8.00 ਕਰਨ ਅਤੇ ਨਵੀਆਂ ਰਜਿਸਟ੍ਰੇਸ਼ਨ ਅਲੱਗ ਕਾਂਊਟਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਤਾਂ ਜੋ ਇੱਥੇ ਮਰੀਜਾਂ ਦੀਆਂ ਲੰਬੀਆਂ ਕਤਾਰਾਂ ਨਾ ਲੱਗਣ।
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਜਿਲ•ੇ ਵਿੱਚ ਨਸ਼ਾ ਛੁਡਾਉ ਮੁਹਿੰਮ ਤਹਿਤ ਸਿਰਫ 01 ਮਹੀਨੇ ਦੌਰਾਨ  48 ਤੋਂ ਵੱਧ ਗਿਣਤੀ ਵਿੱਚ ਨਵੀਆਂ ਰਜਿਸਟ੍ਰੇਸ਼ਨ ਦਰਜ ਕੀਤੀਆਂ ਗਈਆਂ ਹਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ਾ ਪੀੜਤਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਮਰੀਜਾਂ ਨੂੰ ਇਲਾਜ ਸੇਵਾਵਾਂ ਮੁਹੱਇਆ ਕਰਵਾ ਕੇ ਨਸ਼ਾ ਮੁਕਤ ਕੀਤਾ ਜਾ ਸਕੇ। ਡਾ. ਵਿਨੋਦ ਸਰੀਨ ਜੀ ਨੇ ਕਿਹਾ ਕਿ ਨਸ਼ਾ ਛੁਡਾਉ ਕੇਦਰਾਂ ਵਿੱਚ ਦਵਾਈ ਦੇਣ ਸਮੇਂ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮਰੀਜਾ ਨੂੰ ਸੂਚੇਤ ਕੀਤਾ ਜਾ ਰਿਹਾ ਹੈ ਕਿ ਕਰੋਨਾ ਇੱਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਿਲ ਹੁੰਦੀ ਹੈ , ਤਾਂ ਉਹ ਲਾਜਮੀ ਤੌਰ ਤੇ  ਤੁਰੰਤ ਨਜਦੀਕੀ ਸਿਹਤ ਕੇਦਰ ਨਾਲ ਸਪੰਰਕ ਕਰਨ।  ਉਹਨਾਂ ਕਿਹਾ ਨਸ਼ਾ ਛੁਡਾਓ ਕੇਦਰ ਦਾ ਮੁੱਖ ਮੰਤਵ ਗੁਮਰਾਹ ਨੋਜਵਾਨਾਂ ਨੂੰ ਮੁੜ ਜਿੰਦਰੀ ਦੀ ਰਾਹ ਤੇ ਪਾਉਣਾ ਹੈ ਅਤੇ ਇਲਾਜ ਮੁਹੱਇਆ ਕਰਵਾ ਕੇ ਸਿਹਤਮੰਦ ਕਰਨਾ ਹੈ। ਉਹਨਾਂ ਦੱਸਿਆ ਕਿ ਟੋਲ ਫ੍ਰੀ ਨੰਬਰ 104 ਤੇ ਦਿਨ ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ ਛੁਡਾਓ ਪ੍ਰੋਗਰਾਮ ਸਬੰਧੀ ਮੁਕਮੰਲ ਜਾਣਕਾਰੀ ਮੁਹੱਇਆ ਕਰਵਾਈ ਜਾਂਦੀ ਹੈ।
ਉਹਨਾਂ ਅੱਗੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ  ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ। ਜਿਸ ਦਾ ਪ੍ਰਭਾਵ ਨਸ਼ਾ ਛੁਡਾਓ ਪ੍ਰੋਗਰਾਮ ਤੇ ਪੈ ਰਿਹਾ ਸੀ।  ਉਹਨਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿੱਚ ਮਰੀਜ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ। ਜੋ ਕੀ ਮਰੀਜ ਲਈ ਘਾਤਕ ਵੀ ਹੋ ਸਕਦਾ ਹੈ। ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨਾਂ ਤੱਕ ਕਰ ਦਿੱਤੀ ਗਈ ਹੈ। ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ ਨੂੰ ਜਾਰੀ ਕੀਤੀ ਜਾ ਰਹੀ ਹੈ। 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply