ਪੰਜਾਬ ਸਰਕਾਰ ਹਰ ਹਾਲਾਤ ਨਾਲ ਨਜਿੱਠਣ ਲਈ ਤਿਆਰ : ਕੈਬਨਿਟ ਮੰਤਰੀ ਅਰੋੜਾ


ADESH PARMINDER SINGH
CANADIAN DOABA TIMES


-ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 1 ਮਈ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੈਦਾ ਹੋਏ ਹਰ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ•ਾਂ ਤਿਆਰ ਹੈ ਅਤੇ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਜ਼ਿਲ•ਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜ਼ਿਲ•ੇ ਵਿੱਚ ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਲੌਕਡਾਊਨ ਕੀਤਾ ਗਿਆ ਹੈ ਅਤੇ ਇਸ ਦੌਰਾਨ ਸੂਬਾ ਵਾਸੀਆਂ ਨੂੰ ਘਰਾਂ ਵਿੱਚ ਹੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਲੋੜਵੰਦਾਂ ਨੂੰ ਸੁਚਾਰੂ ਢੰਗ ਨਾਲ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਾ ਸੌਣਾ ਪਵੇ। ਉਨ•ਾਂ ਸਵੈ ਇਕਾਂਤਵਾਸ ਹੋਏ ਪਿੰਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਪੰਚਾਇਤਾਂ ਅਤੇ ਪਿੰਡ ਵਾਸੀਆਂ ਵਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। ਉਨ•ਾਂ ਕਿਹਾ ਕਿ ਪਿੰਡਾਂ ਦੇ ਇਸ ਉਪਰਾਲੇ ਨਾਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਠੱਲ• ਪਵੇਗੀ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸ੍ਰੀ ਹਜੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਨੂੰ ਮੁਫ਼ਤ ਬੱਸਾਂ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਹੈ, ਉਥੇ ਕੋਟਾ ਵਿੱਚ ਪੜ•ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸਾਂ ਰਾਹੀਂ ਸਰੱਖਿਅਤ ਘਰਾਂ ਤੱਕ ਪਹੁੰਚਾਇਆ ਗਿਆ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰਜਿਸਟਰਡ ਕਾਮਿਆਂ ਨੂੰ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ। ਉਨ•ਾਂ ਕਿਹਾ ਕਿ ਪ੍ਰਤੀ ਵਿਅਕਤੀ 3000 ਰੁਪਏ ਉਨ•ਾਂ ਦੇ ਖਾਤਿਆਂ ਵਿੱਚ ਜਮ•ਾਂ ਕਰਵਾਏ ਜਾ ਚੁੱਕੇ ਹਨ। ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਰਾਹਤ ਕੇਅਰ ਸੈਂਟਰਾਂ ਵਿੱਚ ਰੱਖੇ ਜਾ ਰਹੇ ਵਿਅਕਤੀਆਂ ਦੀਆਂ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਸਹੂਲਤਾਂ ਪੱਖੋਂ ਕੋਈ ਕਮੀ ਨਾ ਰਹੇ। ਉਨ•ਾਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪੱਖੋਂ ਵੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜਿਥੇ ਕੋਵਿਡ-19 ਦੇ ਮੱਦੇਨਜ਼ਰ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਬੰਧੀ ਪ੍ਰਸ਼ਾਸ਼ਨ ਵਲੋਂ ਜਾਰੀ ਕੀਤਾ ਗਿਆ ਜ਼ਿਲ•ਾ ਪੱਧਰੀ ਕੰਟਰੋਲ ਰੂਮ ਕਾਫ਼ੀ ਕਾਰਗਰ ਸਾਬਤ ਹੋ ਰਿਹਾ ਹੈ ਅਤੇ ਹੁਣ ਤੱਕ ਕਰੀਬ 7800 ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ, ਸਿਵਲ ਸਰਜਨ ਡਾ. ਜਸਵੀਰ ਸਿੰਘ, ਜ਼ਿਲ•ਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply