ਵਿਕਾਸ ਪੱਖੋਂ ਹੁਸ਼ਿਆਰਪੁਰ ਦੀ ਨੁਹਾਰ ਬਦਲੀ ਜਾਵੇਗੀ : ਅਰੋੜਾ

-ਕਿਹਾ, ਕਰੋੜਾਂ ਰੁਪਏ ਦੀ ਲਾਗਤ ਨਾਲ ਲਿਆਂਦੇ ਜਾ ਰਹੇ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟ
-ਕੈਬਨਿਟ ਮੰਤਰੀ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ, ਉਪਰੰਤ ਦੁਸਹਿਰੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ 

 

ਹੁਸ਼ਿਆਰਪੁਰ, 18 ਅਕਤੂਬਰ: (ADESH PARMINDER SINGH, SURJIT SINGH SAINI)
ਉਦਯੋਗ ਦੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਆਰੰਭੇ ਜਾ ਰਹੇ ਹਨ, ਜਿਸ ਨਾਲ ਵਿਕਾਸ ਪੱਖੋਂ ਹੁਸ਼ਿਆਰਪੁਰ ਜ਼ਿਲ•ੇ ਦੀ ਨੁਹਾਰ ਬਦਲੀ ਜਾਵੇਗੀ। ਉਹ ਅੱਜ ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਅਧਿਕਾਰੀਆਂ ਨਾਲ ਵਿਕਾਸ ਪ੍ਰੋਜੈਕਟਾਂ ਸਬੰਧੀ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਅੱਜ ਰਾਜ ਵਿੱਚ ਵੱਡੇ-ਵੱਡੇ ਉਦਯੋਗ ਸਥਾਪਿਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਜਲਦੀ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ, ਕਮਿਊਨਿਟੀ ਹਾਲ, ਫੂਡ ਸਟਰੀਟ ਅਤੇ ਹੋਰ ਵਿਕਾਸ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਨਾਲ ਜਿਲ•ੇ ਦੀ ਨੁਹਾਰ ਬਦਲੀ ਜਾਵੇਗੀ। ਉਨ•ਾਂ ਪੀ.ਡਬਲਯੂ.ਡੀ. ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿੱਢੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਲਦੀ ਤੋਂ ਜਲਦੀ ਐਸਟੀਮੇਟ ਤਿਆਰ ਕੀਤਾ ਜਾਵੇ, ਤਾਂ ਜੋ ਇਨ•ਾਂ ਪ੍ਰੋਜੈਕਟਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾ ਸਕੇ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਮੀਟਿੰਗ ਉਪਰੰਤ ਦੁਸਹਿਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ•ਾਂ ਜ਼ਿਲ•ਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਪੱਖੋਂ ਕਿਸੇ ਵੀ ਤਰ•ਾਂ ਦੀ ਕੋਈ ਢਿੱਲ ਨਹੀਂ ਰਹਿਣੀ ਚਾਹੀਦੀ। ਇਸ ਤੋਂ ਇਲਾਵਾ ਪਾਰਕਿੰਗ ਅਤੇ ਆਵਾਜਾਈ ਦੇ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਜਨਤਾ ਨੂੰ ਕਿਸੇ ਵੀ ਤਰ•ਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਈ. ਸ੍ਰੀ ਟੀ.ਐਸ. ਕਤਨੌਰੀਆ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Related posts

Leave a Reply