ਮਿਸ਼ਨ ਫਤਿਹ’ ਨੂੰ ਜ਼ਮੀਨੀ ਪੱਧਰ ਤੇ ਲੈ ਜਾਣ ਲਈ ਸੂਬਾ ਸਰਕਾਰ ਵੱਲੋਂ ਮਾਸਿਕ ਜਾਗਰੂਕਤਾ ਮੁਹਿੰਮ ਸ਼ੁਰੂ : ਪਾਹੜਾ

ਮਿਸ਼ਨ ਫਤਿਹ’ ਨੂੰ ਜ਼ਮੀਨੀ ਪੱਧਰ ਤੇ ਲੈ ਜਾਣ ਲਈ ਸੂਬਾ ਸਰਕਾਰ ਵੱਲੋਂ ਮਾਸਿਕ ਜਾਗਰੂਕਤਾ ਮੁਹਿੰਮ ਸ਼ੁਰੂ : ਪਾਹੜਾ 

ਮਾਸਕ ਪਾਉਣ,ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ,ਬਜ਼ੁਰਗਾਂ ਦੀ ਦੇਖਭਾਲ,ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਸੁਚੇਤ ਰਹਿਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ

ਗੁਰਦਾਸਪੁਰ, 2  ਜੂਨ  (  ਅਸ਼ਵਨੀ  ) : ਸ.ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ।

Advertisements


ਵਿਧਾਇਕ ਪਾਹੜਾ ਨੇ ਦੱਸਿਆ ਕਿ ਇਹ ਮੁਹਿੰਮ ‘ਮਿਸ਼ਨ ਫ਼ਤਿਹ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।’ਮਿਸ਼ਨ ਫ਼ਤਿਹ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਉਨਾਂ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ।

Advertisements


ਵਿਧਾਇਕ ਪਾਹੜਾ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਪਣੇ ਇਲਾਕਿਆਂ ਵਿਚ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।

Advertisements


ਉਨਾਂ ਦੱਸਿਆ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ। ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰਮਾਨੇ, ਮਹਾਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।


ਵਿਧਾਇਕ ਪਾਹੜਾ ਨੇ ਦੱਸਿਆ ਕਿ ਵਾਇਰਸ ਦੇ ਖਤਰੇ ਨੂੰ ਪਛਾਣਨ ‘ਤੇ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਗੰਭੀਰ ਖਤਰੇ ਹੁੰਦੇ ਆ ਰਹੇ ਹਨ। ਲੋਕਾਂ ਨੂੰ ਉਦਾਹਰਨ ਦੇ ਕੇ ਅਗਵਾਈ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਦੂਜਿਆਂ ਨੂੰ ਸਾਵਧਾਨੀਆਂ ਬਾਰੇ ਤੇ ਉਨਾ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਬਾਰੇ ਸਲਾਹ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply