‘ਮਿਸ਼ਨ ਫਤਿਹ’ ; ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਮੁਫ਼ਤ ਅਨਾਜ ਦੀ ਵੰਡ

‘ਮਿਸ਼ਨ ਫਤਿਹ’ ; ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਮੁਫ਼ਤ ਅਨਾਜ ਦੀ ਵੰਡ
– ਅਧਿਕਾਰੀ ਅਨਾਜ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣ : ਡਿਪਟੀ ਕਮਿਸ਼ਨਰ
-ਕਿਹਾ, ਕੋਰੋਨਾ ਖਿਲਾਫ ਜੰਗ ਜਿੱਤਣ ‘ਚ ਸਫਲ ਸਾਬਿਤ ਹੋਵੇਗਾ ‘ਮਿਸ਼ਨ ਫਤਿਹ’  

ਹੁਸ਼ਿਆਰਪੁਰ, 4 ਜੂਨ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜ਼ਿਲ•ੇ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਦੀ ਵੰਡ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਲੌਕਡਾਊਨ ਦੌਰਾਨ ਜਿੱਥੇ ਗਰੀਬ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪਹਿਲਾਂ ਹੀ ਲਾਭ ਦਿੱਤਾ ਜਾ ਰਿਹਾ ਹੈ, ਉਥੇ ਹੁਣ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
     ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ’ ਜ਼ਿਲ•ਾ ਪ੍ਰਸਾਸ਼ਨ ਵਲੋਂ ਸੁਚਾਰੂ ਢੰਗ ਨਾਲ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜ਼ਿਲ•ੇ ਵਿੱਚ 1,96,113 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ 1,72,811 ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਤਹਿਤ 98,772 ਕੁਇੰਟਲ ਕਣਕ ਅਤੇ 5122 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਅੱਜ 2000 ਲਾਭਪਾਤਰੀ ਪਰਿਵਾਰਾਂ ਨੂੰ 1200 ਕੁਇੰਟਲ ਕਣਕ ਅਤੇ 60 ਕੁਇੰਟਲ ਦਾਲ ਵੰਡੀ ਗਈ ਹੈ। ਉਨ•ਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ।
      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਅਨਾਜ ਦੀ ਵੰਡ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਇਸ ਸਕੀਮ ਤਹਿਤ ਕਰੀਬ 30,606 ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਨੂੰ 10 ਕਿਲੋ ਆਟਾ, ਇਕ ਕਿਲੋ ਦਾਲ ਅਤੇ ਇਕ ਕਿਲੋ ਖੰਡ ਵੰਡੀ ਜਾ ਰਹੀ ਹੈ। ਉਨ•ਾਂ ਜ਼ਿਲ•ਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨਾਜ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਇਸ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਵੀ ਯਕੀਨੀ ਬਣਾਇਆ ਜਾਵੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰਨ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ, ਇਸ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਘਰਾਂ ਤੋਂ ਬਾਹਰ ਜਾਣ ਸਮੇਂ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਕੀਤੀ ਜਾਵੇ। ਉਨ•ਾਂ ਕਿਹਾ ਕਿ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥਾਂ ਨੂੰ ਧੋਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਵਧਾਨੀਆਂ ਵਰਤ ਕੇ ਕੋਵਿਡ-19 ਤੋਂ ਬਚਿਆ ਜਾ ਸਕਦਾ ਹੈ। ਉਨ•ਾਂ ਆਸ ਪ੍ਰਗਟਾਈ ਕਿ ਜਲਦੀ ਹੀ ਸਾਂਝੇ ਹੰਭਲੇ ਨਾਲ ਕੋਰੋਨਾ ਖਿਲਾਫ ਜੰਗ ਜਿੱਤਣ ਵਿੱਚ ‘ਮਿਸ਼ਨ ਫਤਿਹ’ ਸਫਲ ਸਾਬਿਤ ਹੋਵੇਗਾ।  
ਕੰਟਰੋਲਰ ਜ਼ਿਲ•ਾ ਖੁਰਾਕ ਤੇ ਸਪਲਾਈਜ਼ ਵਿਭਾਗ ਸ਼੍ਰੀਮਤੀ ਰਜਨੀਸ਼ ਕੌਰ ਨੇ ਦੱਸਿਆ ਕਿ ਜ਼ਿਲ•ੇ ਵਿੱਚ 650 ਰਾਸ਼ਨ ਡਿੱਪੂਆਂ ਰਾਹੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪਹਿਲਾਂ ਹੀ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਹੁਣ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਅਨਾਜ ਵੰਡਣ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply