ਰੇਲ ਹਾਦਸੇ ਤੋਂ ਬਾਅਦ ਤਿੰਨ ਦਿਨ ਦਾ ਸੋਗ, ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ

ਅੰਮ੍ਰਿਤਸਰ: ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਰੇਲ ਹਾਦਸੇ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਿੰਨ ਦਿਨ ਦਾ ਸੋਗ ਦਾ ਐਲਾਨ ਕੀਤਾ ਹੈ। ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਅੰਮ੍ਰਿਤਸਰ ਦੇ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਇੱਕ ਦਿਨਾ ਸੋਗ ਦਾ ਐਲਾਨ ਕੀਤਾ ਸੀ, ਜਿਸ ਨੂੰ ਅੰਮ੍ਰਿਤਸਰ ਵਿੱਚ ਵਧਾ ਕੇ ਤਿੰਨ ਦਿਨਾਂ ਦਾ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਰੇਲਵੇ ਪਟੜੀਆਂ ‘ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਲੋਕਾਂ ‘ਤੇ ਟਰੇਨ ਚੜ੍ਹਨ ਕਾਰਨ 59 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 70 ਤੋਂ ਵੱਧ ਲੋਕ ਜ਼ਖ਼ਮੀ ਹਨ। ਮ੍ਰਿਤਕਾਂ ਨੂੰ ਪੰਜਾਬ ਸਰਕਾਰ ਤੋਂ ਪੰਜ-ਪੰਜ ਲੱਖ ਅਤੇ ਕੇਂਦਰ ਤੋਂ ਦੋ-ਦੋ ਲੱਖ ਰੁਪਏ ਦੀ ਮਾਲੀ ਮਦਦ ਮਿਲਣ ਦਾ ਐਲਾਨ ਹੋਇਆ ਹੈ।

Related posts

Leave a Reply