ਕਿਸਾਨ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਾ ਅਮਰੀਕ ਸਿੰਘ

ਕਿਸਾਨ ਖੇਤੀ ਸਮੱਗਰੀ ਖ੍ਰੀਦਣ ਉਪਰੰਤ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਾ ਅਮਰੀਕ ਸਿੰਘ

 ਪਠਾਨਕੋਟ: 5 ਜੂਨ  ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਅਤੇ ਪੰਜਾਬ ਵਿੱਚੋਂ ਕਰੋਨਾ ਪੂਰੀ ਤਰਾਂ ਸਮਾਪਤ ਕਰਨ ਦੇ ਉਦੇਸ ਨਾਲ  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਬਲਾਕ ਪਠਾਨਕੋਟ ਦੇ ਮੀਰਥਲ ਅਤੇ ਨੰਗਲਭੂਰ ਸਥਿਤ ਬੀਜ,ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

ਇਸ ਮੋਕੇ ਤੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਅਸੀਂ ਜਿਸ ਸੰਕਟ ਦੀ ਘੜੀ ਵਿੱਚੋਂ ਲੰਗ ਰਹੇ ਹਾਂ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਪੰਜਾਬ ਕਰੋਨਾ ਮੁਕਤ ਬਣਾਉਂਣ ਵਿੱਚ ਆਪਣਾ ਸਹਿਯੋਗ ਦਿੰਦੇ ਹੋਏ ਪੰਜਾਬ ਸਰਕਾਰ ਦੀਆਂ ਜਨ ਭਲਾਈ ਦੇ ਕੰਮਾਂ ਵਿੱਚ ਆਪਣਾ ਸਹਿਯੋਗ ਦੇਈਏ।  ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ(ਜਕ), ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ(ਪੌਦ ਸੁਰੱਖਿਆ),ਸ਼੍ਰੀ ਸੁਭਾਸ਼ ਚੰਦਰ,ਸ਼੍ਰੀ ਗੁਰਦਿੱਤ ਸਿੰਘ  ਖੇਤੀਬਾੜੀ ਵਿਸਥਾਰ ਅਫਸਰ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ,ਵਿਜੇ ਕੁਮਾਰ , ਜੀਵਨ ਲਾਲ ਦੇ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਵਿਸ਼ੇਸ਼ ਕਰਕੇ ਝੋਨੇ ਦੇ ਬੀਜ ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਵੀ ਕੀਤਾ ਗਿਆ।

Advertisements
Advertisements
Advertisements


 ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਸਮੂਹ ਡੀਲਰਾਂ ਕੋਲ ਜ਼ਰੂਰਤ ਅਨੁਸਾਰ ਖਾਦ ਅਤੇ ਨਦੀਨਨਾਸ਼ਕਾਂ ਦਾ ਸਟਾਕ ਉਪਲੱਬਧ ਹੈ ਅਤੇ ਕਿਸੇ ਕਿਸਮ ਦੀ ਕਿਸਾਨਾਂ ਨੂੰ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਬੀਜ ਅਤੇ ਖਾਦਾਂ ਦੇ ਨਮੂਨੇ ਭਰੇ ਗਏ ਹਨ।ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਕਿਸਾਨਾਂ ਨੂੰ ਉੱਚ ਮਿਆਰੀ ਅਤੇ ਵਾਜ਼ਬ ਰੇਟਾਂ ਤੇ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ,ਜਿਸ ਤਹਿਤ ਖਾਦਾਂ,ਕੀਟਨਾਸ਼ਕ ਅਤੇ ਬੀਜ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ।

Advertisements

ਉਨਾਂ ਦੱਸਿਆ ਕਿ ਸਮੂਹ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਖੇਤੀ ਸਮੱਗਰੀ ਵੇਚਣ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ। ਡਾ. ਅਮਰੀਕ ਸਿੰਘ ਨੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਤਾੜਨਾਂ ਕਰਦਿਆਂ ਕਿਹਾ ਕਿ ਜੋ ਖਾਦ,ਬੀਜ ਜਾਂ ਕੀਟਨਾਸ਼ਕ  ਵਿਕ੍ਰੇਤਾ ਬਗੈਰ ਅਧਿਕਾਰਿਤ ਪੱਤਰ ਲਾਇਸੰਸ਼ ਵਿੱਚ ਦਰਜ (ਅਡੀਸ਼ਨ) ਕਰਵਾਏ ਖੇਤੀ ਸਮੱਗਰੀ ਦੀ ਵਿਕਰੀ ਕਰਨਗੇ,ਉਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੁਆਰਾ ਖੇਤੀ ਸਮੱਗਰੀ ਦੀ ਵਿਕਰੀ ਕਰਨ ਉਪਰੰਤ ਪੱਕਾ ਬਿੱਲ ਦੇਣਾ ਜ਼ਰੂਰੀ ਹੁੰਦਾ ਹੈ,ਜੇਕਰ ਕੋਈ ਡੀਲਰ ਪੱਕਾ ਬਿੱਲ ਦੇਣ ਤੋਂ ਬਿਨਾਂ ਖੇਤੀ ਸਮੱਗਰੀ ਵੇਚਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਦਾ ਉਹ ਆਪ ਜਿੰਮੇਵਾਰ ਹੋਵੇਗਾ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮਗਰੀ ਦੀ ਖ੍ਰੀਦ ਕਰਨ ਅਤੇ ਖ੍ਰੀਦ ਕਰਨ ਉਪਰੰਤ ਬਿੱਲ ਜ਼ਰੂਰੁ ਲੈਣ ,ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।

Advertisements

ਉਨਾਂ ਕਿਹਾ ਕਿ ਜੇਕਰ ਕੋਈ ਖੇਤੀ ਸਮੱਗਰੀ ਵਿਕ੍ਰੇਤਾ ਖ੍ਰੀਦਦਾਰ ਕਿਸਾਨਾਂ ਨੂੰ ਬਿੱਲ ਨਹੀਂ ਦਿੰਦਾ ਤਾਂ ਸਮਝਣਾ ਚਾਹੀਦਾ ਹੈ ਕਿ ਜਾਂ ਤਾਂ ਖੇਤੀ ਸਮੱਗਰੀ ਗੈਰ ਮਿਆਰੀ ਹੈ ਜਾਂ ਰੇਟ ਵੱਧ ਲਗਾਇਆ ਜਾ ਰਿਹਾ ਹੈ ਜਾਂ ਅਣਅਧਿਕਾਰਿਤ ਤੌਰ ਤੇ ਵੇਚੀ ਜਾ ਰਹੀ ਹੈ।ਉਨਾਂ ਕਿਹਾ ਕਿ ਜੇਕਰ ਬਿਨਾਂ ਬਿੱਲ ਤੋਂ ਖ੍ਰੀਦੀ ਖੇਤੀ ਸਮੱਗਰੀ ਦੀ ਵਰਤੋਂ ਕਰਕੇ ਕਿਸਾਨ ਦਾ ਨੁਕਸਾਨ ਹੰੁਦਾ ਹੈ ਤਾਂ ਬਿੱਲ ਦੀ ਅਣਹੋਦ ਕਾਰਨ ਨੁਕਸਾਨ ਦੀ ਭਰਪਾਈ ਕਰਨੀ ਅਤੇ ਕਾਨੂੰਨੀ ਕਾਰਵਾਈ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਕੋਈ ਵੀ ਕਿਸਾਨ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾਂ ਕਰੇ।ਉਨਾਂ ਕਿਹਾ ਕਿ ਇਸ ਵਾਰ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵੱਲ ਵਧੇਰੇ ਤਵਜੋਂ ਦਿੱਤੀ ਜਾ ਰਹੀ ਹੈ।

ਉਨਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਇੱਛੁੱਕ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕੁਝ ਕੁ ਰਕਬੇ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ।ਉਨਾ ਦੱਸਿਆ ਕਿ ਇਹ ਨਵੀਂ ਤਕਨੀਕ ਹੋਣ ਕਾਰਨ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦੇ ਭਾਗੀਦਾਰ ਬਣੋਂ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋਂ ਅਤੇ ਪੰਜਾਬ ਨੂੰ ਕਰੋਨਾ ਮੁਕਤ ਕਰਨ ਲਈ ਆਪਣਾ ਆਪਣਾ ਸਹਿਯੋਗ ਦਿਓ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply