LATEST : ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ 4 ਲੋਕ ਹੋਰ ਕਰੋਨਾ ਪਾਜੀਟਿਵ ਆਏ

ਜਿਲਾ ਪਠਾਨਕੋਟ ਵਿੱਚ 189 ਲੋਕਾਂ ਦੀ ਆਈ ਮੈਡੀਕਲ ਰਿਪੋਰਟ 4 ਕਰੋਨਾ ਪਾਜੀਟਿਵ ਅਤੇ 185 ਕਰੋਨਾ ਨੈਗੇਟਿਵ
ਪਠਾਨਕੋਟ, 6 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ਚੀਫ ਰਿਪੋਰਟਰ ) ਜਿਲਾ ਪਠਾਨਕੋਟ ਵਿੱਚ ਸਨੀਵਾਰ ਨੂੰ 189 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਨਾਂ ਵਿੱਚੋਂ 185 ਲੋਕ ਕਰੋਨਾ ਨੈਗੇਟਿਵ ਹਨ ਅਤੇ 4 ਲੋਕ ਕਰੋਨਾ ਪਾਜੀਟਿਵ ਹਨ ਇਸ ਤਰਾਂ ਹੁਣ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 86 ਹੋ ਗਈ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 86 ਹੋ ਗਈ ਹੈ ਜਦ ਕਿ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ।


ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੀਵਾਰ ਨੂੰ ਜੋ 4 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਮਹਿਲਾ ਜੋ ਗਰਭਵਤੀ ਹੈ ਅਤੇ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ ਟੈਸਟ ਕਰਵਾਉਂਣ ਆਈ ਸੀ ਉਸ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਦੋ ਲੋਕ ਜੋ ਰਿਸਤੇ ਵਿੱਚ ਪਿਤਾ ਅਤੇ ਪੁੱਤਰ ਹਨ ਨਜਦੀਕ ਕਮੇਟੀ ਘਰ ਰਹਿੰਦੇ ਹਨ ਉਨਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਹੈ ਅਤੇ ਇੱਕ ਵਿਅਕਤੀ ਜੋ ਢਾਕੀ ਰੋਡ ਨਹਿਰੂ ਨਗਰ ਦਾ ਰਹਿਣ ਵਾਲਾ ਹੈ ਅਤੇ ਕਰੋਨਾ ਦੇ ਲੱਛਣ ਹੋਣ ਤੇ ਹਸਪਤਾਲ ਜਾਂਚ ਕਰਵਾਉਂਣ ਆਇਆ ਸੀ ਉਸ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ। ਉਨਾਂ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਜਦੋਂ ਕਰੋਨਾ ਦੇ ਲੱਛਣ ਦਿਖਣ ਲਗਦੇ ਹਨ ਤਾਂ ਪਰਿਵਾਰ ਇਸ ਗੱਲ ਨੂੰ ਇੰਨੀ ਗੰਭੀਰਤਾ ਵਿੱਚ ਨਹੀਂ ਲੈਂਦਾ ਅਤੇ ਜਦ ਤੱਕ ਬੀਮਾਰੀ ਦਾ ਪਤਾ ਚਲਦਾ ਹੈ ਉਸ ਸਮੇਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਇਹ ਅਪੀਲ ਹੈ ਕਿ ਅਗਰ ਕਿਸੇ ਤਰਾਂ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਰੋਨਾ ਪਾਜੀਟਿਵ ਨੂੰ ਪਹਿਲੇ ਚਰਨ ਵਿੱਚ ਹੀ ਕੰਟਰੋਲ ਕਰ ਲਿਆ ਜਾਵੇ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਜਾਗਰੁਕ ਹੋਣ ਦੀ ਲੋੜ ਹੈ ਅਤੇ ਸਾਵਧਾਨੀਆਂ ਰੱਖਣ ਦੀ ਲੋੜ ਹੈ।

ਜਾਣਕਾਰੀ ਦਿੰਦਿਆਂ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹੁਣ ਤੱਕ 86 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨਾ ਵਿੱਚੋਂ ਚਾਰ  ਲੋਕਾਂ ਦੀ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ। 39 ਲੋਕ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨ੍ਰਾਂ ਵਿੱਚੋਂ 31 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ  ਬਣਾਏ ਆਈਸੋਲੇਸ਼ਨ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ।

Advertisements
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply