ਅੱਜ ਪ੍ਰਾਪਤ ਹੋਏ 409 ਸੈਂਪਲਾਂ ’ਚੋਂ ਕੇਵਲ ਇਕ ਕੇਸ ਪੋਜ਼ੀਟਿਵ ਆਇਆ

-ਹੁਣ ਤੱਕ ਲਏ ਸੈਂਪਲਾਂ ’ਚੋਂ 3562 ਵਿਅਕਤੀ ਦੇ ਸੈਂਪਲ ਨੈਗੇਟਿਵ
-ਅੱਜ ਪ੍ਰਾਪਤ ਹੋਏ 409 ਸੈਂਪਲਾਂ ’ਚੋਂ ਕੇਵਲ ਇਕ ਕੇਸ ਪੋਜ਼ੀਟਿਵ ਆਇਆ
ਹੁਸ਼ਿਆਰਪੁਰ, 7 ਜੂਨ:
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 3562 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਵਰਤੇ ਕੇ ਕੋਰੋਨਾ ਵਾਇਰਸ ਤੋਂ ਬੱਚ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਜਨਤਾ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ ਅਤੇ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਸਮੇਤ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਦੀ ਵਰਤੋਂ ਕਰਦਿਆਂ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।


ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ 4295 ਸੈਂਪਲ ਲਏ ਗਏ ਹਨ, ਜਿਸ ਵਿੱਚ 3562 ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 573 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਅੱਜ ਇਕ ਹੋਰ ਪੋਜ਼ੀਟਵ ਕੇਸ ਸਾਹਮਣੇ ਆਉਣ ’ਤੇ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ, ਜਿਨ੍ਹਾਂ ਵਿਚੋਂ 14 ਐਕਟਿਵ ਮਰੀਜ਼ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਸੈਂਪਲ ਵੀ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 409 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ ਕੇਵਲ ਇਕ ਹੀ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਪੋਜ਼ੀਟਿਵ ਆਇਆ ਪਿੰਡ ਹਰਖੋਵਾਲ ਦਾ ਵਿਅਕਤੀ ਕੁਵੈਤ ਤੋਂ ਪਰਤਿਆ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply