ਪਠਾਨਕੋਟ ‘ਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਪਿੰਡ ਕਟਾਰੂਚੱਕ ਵਿੱਚ ਲਗਾਇਆ ਪ੍ਰਦਸ਼ਨੀ ਪਲਾਟ

ਪਠਾਨਕੋਟ : 11 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਕਟਾਰੂਚੱਕ ਦੇ ਕਿਸਾਨ ਸਰਵਨ ਸਿੰਘ ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਦਾ ਪ੍ਰਦਰਸ਼ਨੀ ਪਲਾਟ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ ( ਆਤਮਾ) ਤਹਿਤ ਲਗਾਇਆ ਗਿਆ।

ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਸੁਭਾਸ਼ ਚੰਦਰ,ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਸ੍ਰੀ ਲਵ ਕੁਮਾਰ ਬਲਾਕ ਤਕਨਾਲੋਜੀ ਮੈਨੇਜ਼ਰ ( ਆਤਮਾ),ਧਰਮਿੰਦਰ ਸਿੰਘ ਸਰਪੰਚ ਲਦਪਾਲਵਾਂ ,ਸੁਰਜੀਤ ਸਿੰਘ,ਸਰਬਜੀਤ ਸਿੰਘ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ,ਅਰਮਾਨ  ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਸਰਵਨ ਸਿੰਘ, ਸਮੇਤ ਕਈ ਕਿਸਾਨ ਹਾਜ਼ਰ ਸਨ।  ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਹੋਇਆ ਹੈ।ਜਿਸ ਦਾ ਇੱਕ ਹੀ ਉਦੇਸ ਹੈ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਅਤੇ ਕਰੋਨਾ ਤੋਂ ਪ੍ਰੁਭਾਵਿਤ ਖੇਤਰਾਂ ਅਤੇ ਲੋਕਾਂ ਨੂੰ ਸੰਕਟ ਵਿੱਚੋਂ ਕੱਢਣਾ।

ਉਨਾਂ ਕਿਹਾ ਕਿ ਇਸ ਵਾਰ ਝੋਨੇ ਦੀ ਲਵਾਈ ਦੋਰਾਨ ਮਜਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਕੱਦੂ ਵਾਲੇ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ।ਉਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਕਫਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।

Advertisements

ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ।ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬੇਹਤਰ ਹੈ।

Advertisements

ਉਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਉਨਾਂ ਨੇ ਕਿਹਾ ਕਿ  ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ।ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply