ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਉਪਰਾਲੇ

ਪਠਾਨਕੋਟ,12 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਪੰਜਾਬ ਸਰਕਾਰ, ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਰੋਜ਼ਗਾਰ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ ਕਿਰਤੀਆਂ/ ਮਜਦੂਰਾਂ ਅਤੇ ਪੜੇ ਲਿਖੇ ਨੌਜਵਾਨਾਂ ਨੂੰ ਰੋਜਗਾਰ ਦਿਵਾਉਣ ਦੇ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।ਇਸ ਸਬੰਧੀ ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਵਲੋਂ ਦੱਸਿਆ ਗਿਆ ਹੈ ਕਿ ਕਿਰਤੀਆਂ/ ਮਜਦੂਰਾਂ ਅਤੇ ਖੇਤੀਬਾੜੀ ਅਤੇ ਹੋਰ ਉਸਾਰੀ ਦੇ ਕੰਮਾਂ ਲਈ  ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਲਈ ਵੈਬ ਲਿੰਕ https://bit.ly/lbourformptk ਤਿਆਰ ਕੀਤਾ ਗਿਆ ਹੈ।

ਜਿਸ ਤੇ ਉਹ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ ਤਾਂ ਜੋ ਉਨਾਂ ਦੀ ਜਰੂਰਤ ਅਨੁਸਾਰ ਕੰਮ ਮੁਹੱਈਆ ਕਰਵਾਇਆ ਜਾ ਸਕੇ।ਇਸੇ ਤਰਾਂ ਕਿਸਾਨਾਂ / ਫੈਕਟਰੀ ਮਾਲਕਾਂ, ਉਸਾਰੀ ਨਾਲ ਸਬੰਧਤ ਠੇਕੇਦਾਰਾਂ ਤੇ ਹੋਰ ਕਿਸੇ ਨੂੰ ਕੰਮ ਲਈ ਜੇ ਕਿਰਤੀਆਂ ਦੀ ਲੋੜ ਹੋਵੇ ਤਾਂ ਵੈਵhttps:s//bit.ly/vacancyxollectiobformptk ਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਜਦ ਕਿ ਪੜੇ ਲਿਖੇ ਬੇਰੋਜ਼ਗਾਰ, ਸਕਿਲਡ ਅਤੇ ਸੈਮੀ ਸਕਿਲਡ ਨੌਜਵਾਨ  ਵਿਭਾਗ ਦੀ ਵੈਬਸਾਈਟ https://www.pgrkam.com ਤੇ ਆਪਣਾ ਨਾਮ ਰਜਿਸਟਰਡ ਕਰਨ ਤਾਂ ਜੋ ਉਨਾਂ ਦੀ ਯੋਗਤਾ ਅਨੁਸਾਰ ਉਨਾਂ ਨੂੰ ਰੋਜ਼ਗਾਰ ਦਿਵਾਇਆ ਜਾ ਸਕੇ।

ਇਸੇ ਤਰਾਂ ਜੋ ਜਿਹੜੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਕਰਨਾ ਚਾਹੁੰਦੇ ਹਨ ਤਾਂ ਉਹ ਪ੍ਰਾਰਥੀ ਵੈਬ ਲਿੰਕ httpz://bit.ly/selfemoloymentformptk ਤੇ ਰਜਿਸਟਰਡ ਹੋ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7657825214 ਤੇ ਸਪੰਰਕ ਕੀਤਾ ਜਾ ਸਕਦਾ ਹੈ।ਦਫਤਰ ਦੀ ਹੈਲਪਲਾਈਨ ਈਮੇਲ dbeeptkhelpline@gmail.com ਤੇ ਵੀ ਆਪਣੀ ਸੂਚਨਾ ਭੇਜ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply