ਹੁਸ਼ਿਆਰਪੁਰ ਵਿੱਚ ਪਟਾਖੇ ਵੇਚਣ ਲਈ 57 ਆਰਜ਼ੀ ਲਾਇਸੈਂਸ ਜਾਰੀ 

-ਏ.ਡੀ.ਸੀ. ਨੇ ਡਰਾਅ ਕੱਢ ਕੇ ਜਾਰੀ ਕੀਤੇ ਲਾਇਸੈਂਸ
-ਪਟਾਖਾ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ
HOSHIARPUR (SURJIT SINGH SAINI)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਦੀਵਾਲੀ ਦੇ ਤਿਉਹਾਰ ਦੌਰਾਨ ਪਟਾਖਿਆਂ ਦੀ ਵਿਕਰੀ ਲਈ ਜ਼ਿਲ•ੇ ਵਿੱਚ 57 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਆਰਜ਼ੀ ਲਾਇਸੈਂਸ ਅਤੇ ਨਿਸ਼ਚਿਤ ਕੀਤੇ ਗਏ ਸਥਾਨਾਂ ਤੋਂ ਇਲਾਵਾ ਜੇਕਰ ਕੋਈ ਪਟਾਖਾ ਵਿਕਰੇਤਾ ਪਟਾਖੇ ਵੇਚਦਾ ਪਾਇਆ ਗਿਆ, ਤਾਂ ਉਸ ਦੇ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਡਰਾਅ ਦੁਆਰਾ ਪਟਾਖਿਆਂ ਦੇ ਲਾਇਸੈਂਸ ਜਾਰੀ ਕਰਨ ਦੌਰਾਨ ਇਹ ਜਾਣਕਾਰੀ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਦੁਸਹਿਰਾ ਗਰਾਊਂਡ ਲਈ 16 ਅਤੇ ਜ਼ਿਲ•ਾ ਪ੍ਰੀਸ਼ਦ ਮਾਰਕੀਟ ਲਈ 6 ਲਾਇਸੈਂਸ ਜਾਰੀ ਕੀਤੇ ਗਏ ਹਨ। ਚੱਬੇਵਾਲ ਲਈ 1, ਬੁਲੋਵਾਲ ਲਈ 1 ਲਾਇਸੈਂਸ ਤੇ ਸ੍ਰੀ ਰਾਮ ਲੀਲਾ ਗਰਾਊਂਡ ਹਰਿਆਣਾ ਲਈ 3 ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਸੂਹਾ ਵਿੱਚ ਮਹਾਰਿਸ਼ੀ ਵਾਲਮੀਕ ਪਾਰਕ ਲਈ 5, ਟਾਂਡਾ ਵਿੱਚ ਸ੍ਰੀ ਰਾਮ ਲੀਲਾ ਗਰਾਊਂਡ ਲਈ 5, ਦੁਸਹਿਰਾ ਗਰਾਊਂਡ ਗੜ•ਦੀਵਾਲਾ ਵਿੱਚ ਪਟਾਖੇ ਵੇਚਣ ਲਈ 5 ਲਾਇਸੈਂਸ ਜਾਰੀ ਕੀਤੇ ਗਏ ਹਨ। ਗੜ•ਸ਼ੰਕਰ ਵਿੱਚ ਮਿਲਟਰੀ ਪੜਾਅ (ਐਸ.ਡੀ.ਐਮ. ਦਫ਼ਤਰ ਸਾਹਮਣੇ) ਲਈ 6, ਸ਼ਹੀਦਾਂ ਰੋਡ ਦਾਣਾ ਮੰਡੀ ਮਾਹਿਲਪੁਰ ਲਈ 3 ਲਾਇਸੈਂਸ ਜਾਰੀ ਕੀਤੇ ਗਏ ਹਨ। ਇਸੇ ਤਰ•ਾਂ ਮੁਕੇਰੀਆਂ ਤਹਿਸੀਲ ਵਿੱਚ ਦੁਸਹਿਰਾ ਗਰਾਊਂਡ ਮੁਕੇਰੀਆਂ ਲਈ 3, ਦੁਸਹਿਰਾ ਗਰਾਊਂਡ ਹਾਜੀਪੁਰ ਲਈ 2, ਨਰਸਰੀ ਗਰਾਊਂਡ ਸੈਕਟਰ-3 ਤਲਵਾੜਾ ਲਈ 2 ਲਾਇਸੈਂਸ ਜਾਰੀ ਕੀਤੇ ਗਏ ਹਨ।
ਸ੍ਰੀਮਤੀ ਅਨੁਪਮ ਕਲੇਰ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਕਤ ਸਥਾਨਾਂ ਅਤੇ ਆਰਜ਼ੀ ਲਾਇਸੈਂਸ ਤੋਂ ਬਿਨ•ਾਂ ਕੋਈ ਵੀ ਦੁਕਾਨਦਾਰ ਪਟਾਖੇ ਨਹੀਂ ਵੇਚੇਗਾ ਅਤੇ ਜਾਰੀ ਕੀਤੇ ਗਏ ਲਾਇਸੈਂਸ ‘ਤੇ ਕੇਵਲ ਇਕ ਹੀ ਸਥਾਨ ‘ਤੇ ਪਟਾਖੇ ਵੇਚੇ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਸ਼ਾਮ 6.30 ਵਜੇ ਤੋਂ ਲੈ ਕੇ ਰਾਤ 9.30 ਵਜੇ ਤੱਕ ਹੀ ਦੀਵਾਲੀ ਵਾਲੇ ਦਿਨ ਪਟਾਖੇ ਚਲਾਏ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਜੇਕਰ ਕੋਈ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰੇਗਾ, ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਜ਼ਿਲ•ਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਨੂੰ ਪਹਿਲ ਦਿੱਤੀ ਜਾਵੇ, ਕਿਉਂਕਿ ਪਟਾਖਿਆਂ ਦਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ•ਾਂ ਪਟਾਖਾ ਵਿਕਰੇਤਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਨ•ਾਂ ਪਟਾਖਿਆਂ ਨੂੰ ਵੇਚਣ, ਜਿਸ ‘ਤੇ ਉਤਪਾਦਕਾਂ ਦੁਆਰਾ ਆਵਾਜ਼ ਦੀ ਲਿਮਟ ਲਿਖੀ ਗਈ ਹੋਵੇ, ਤਾਂ ਕਿ ਆਵਾਜ਼ ਪ੍ਰਦੂਸ਼ਣ ਨਾ ਹੋ ਸਕੇ।
ਇਸ ਮੌਕੇ ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਵਧੀਕ ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ ਵੀ ਮੌਜੂਦ ਸਨ।

Related posts

Leave a Reply