ਆਪ ਦੇ ਲੋਕ ਸਭਾ ਉਮੀਦਵਾਰ ਡਾ. ਰਵਜੋਤ ਨੇ ਦੋਆਬਾ ਜੋਨ ਦੇ ਤਮਾਮ ਅਹੁਦੇਦਾਰਾਂ  ਦੀ ਅੱਜ ਬੁੱਧਵਾਰ ਸ਼ਾਮ 4 ਵਜੇ ਮੀਟਿੰਗ ਸੱਦੀ

ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ) ਜਿਸ ਤਰਾਂ ਕਿ ਤੁਸੀਂ ਸਭ ਜਾਣਦੇ ਹੋ ਕਿ ਕੱਲ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਦੇ ਉਮੀਦਵਾਰ ਡਾ. ਰਵਜੋਤ ਨੂੰ ਪਾਰਟੀ ਹਾਈਕਮਾਨ ਨੇ ਪੰਜ ਉਮੀਦਵਾਰਾਂ ਸਮੇਤ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧ ਵਿੱਚ ਡਾ. ਰਵਜੋਤ ਨੇ ਜਿਲੇ ਦੇ ਤਮਾਮ ਅਹੁਦੇਦਾਰਾਂ ਦੀ ਮੀਟਿੰਗ ਅੱਜ ਸ਼ਾਮ 4 ਵਜੇ ਸੱਦ ਲਈ ਹੈ। ਇਸ ਦੌਰਾਨ ਲੋਕ ਸਭਾ ਚੋਣ ਦੀ ਤਿਆਰੀ ਦੀ ਰੂਪ-ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਇਸ ਸਬੰਧੀ ਮੀਡੀਆ ਪ੍ਰਭਾਰੀ ਪ੍ਰਦੀਪ ਸੈਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਦੋਆਬੋ ਜੋਨ ਦੇ ਪ੍ਰਧਾਨ ਡਾ. ਰਵਜੋਤ ਨੂੰ ਪਾਰਟੀ ਹਾਈਕਮਾਨ ਵਲੋਂ ਟਿਕਟ ਦਿੱਤੇ ਜਾਣ ਕਾਰਣ ਆਮ ਲੋਕਾਂ ਤੇ ਪਾਰਟੀ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Related posts

Leave a Reply