‘ਮਿਸ਼ਨ ਫ਼ਤਿਹ’ ਕੈਬਨਿਟ ਮੰਤਰੀ ਰੰਧਾਵਾ ਵਲੋਂ ਕੋਰੋਨਾ ਵਿਰੁੱਧ ਡट ਕੇ ਕੰਮ ਕਰਨ ਵਾਲੇ ਯੋਧਿਆਂ ਦਾ ਕੀਤਾ ਗਿਆ ਸਨਮਾਨ

ਸਫਾਈ ਸੇਵਕਾਂ, ਡਾਕਟਰਾਂ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ  ‘ਕੋਰੋਨਾ ਵਾਰੀਅਰਜ਼’ ਦੇ ਬੈਜ ਲਗਾਏੇ


ਗੁਰਦਾਸਪੁਰ, 16 ਜੂਨ ( ਅਸ਼ਵਨੀ ) : ਸ. ਸੁਖਜਿੰਦਰ ਸਿੰਘ.  ਰੰਧਾਵਾ ਕੈਬਨਿਟ ਮੰਤਰੀ ਵਲੋਂ ‘ਮਿਸ਼ਨ ਫਤਿਹ’ ਤਹਿਤ ਕੋਰੋਨਾ  ਵਾਇਰਸ ਵਿਰੁੱਧ ਡਟ ਕੇ ਕੰਮ ਕਰਨ ਵਾਲੀਆਂ ਵੱਖ-ਵੱਖ ਸ਼ਖਸੀਅਤਾਂ  ਨੂੰ ‘ਕੋਰੋਨਾ ਵਾਈਅਰਜ਼’ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਮਨ ਕੋਛੜ ਐਸ.ਡੀ.ਐਮ ਦੀਨਾਨਗਰ , ਚੇਅਰਮੈਨ ਬਲਜੀਤ ਸਿੰਘ ਪਾਹੜਾ ਅਤੇ ਡਾ. ਕਿਸ਼ਨ ਚੰਦ ਸਿਵਲ ਸਰਜਨ ਵੀ ਮੋਜੂਦ ਸਨ।

 ਸ. ਰੰਧਾਵਾ ਨੇ ਸਫਾਈ ਸੇਵਕਾਂ, ਡਾਕਟਰਾਂ ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ‘ਕੋਰੋਨਾ ਵਾਈਅਰਜ਼’ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ।ਸ.ਰੰਧਾਵਾ ਨੇ ਪੱਤਰਕਾਰਾਂ ਨਾਲ  ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ , ਜਿਸ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤੀ  ਜਾਵੇਗੀ,ਇਸ ਲਈ ਲੋਕ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ, ਮਾਸਕ ਪਾਉਣ, ਸ਼ੋਸਲ ਡਿਸਟੈਂਸ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰਵਾਰ ਸਾਬੁਣ ਨਾਲ ਧੋਣ।

Advertisements

ਸ.ਰੰਧਾਵਾ ਨੇ ਦੱਸਿਆ ਕਿ ਜ਼ਿਲਾਂ ਗੁਰਦਾਸਪੁਰ ਵਿਚ ‘ਮਿਸ਼ਨ  ਫ਼ਹਿਤ ‘ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ  ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਅੱਜ  ਕੋਰੋਨਾ ਵਿਰੁੱਢ ਡਟ ਕੇ ਕੰਮ ਕਰਨ ਵਾਲੇ ਅਤੇ ਕੋਰੋਨਾ ਤੇ ਫਤਿਹ  ਹਾਸਿਲ ਕਰਨ ਵਾਲੇ ਯੋਧਿਆ ਨੂੰ ਬੈਜ ਲਗਾ ਕੇ ਸਨਮਾਨਤ ਕੀਤਾ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply