ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਜਾਰੀ

Advertisements


 ਪਠਾਨਕੋਟ,16 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 (ਕਰੋਨਾ) ਵਾਇਰਸ ਨੂੰ ਦੇਖਦਿਆਂ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ, ਪਠਾਨਕੋਟ ਵੱਲੋਂ ਇਕ ਨਵੀਂ ਪਹਿਲ-ਕਦਮੀ ਕਰਦਿਆਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰ.7657825214 ਅਤੇ ਈ-ਮੇਲ ਆਈ.ਡੀ. dbeeptkhelpline@gmail.com ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਬਲਰਾਜ ਸਿੰਘ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰ. ਰਾਹੀਂ ਬੇਰੋਜਗਾਰ ਨੋਜਵਾਨ ਘਰ ਬੈਠੇ ਹੀ ਨੋਕਰੀਆਂ ਬਾਰੇ ਜਾਣਕਾਰੀ, ਰੋਜਗਾਰ ਦਫਤਰ ਵਿੱਚ ਰਜਿਸ਼ਟ੍ਰੇਸਨ, ਕਾਉਂਸਲਿੰਗ ਅਤੇ ਸਵੈ ਰੋਜਗਾਰ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦੇ ਹਨ।ਉਨਾਂ ਦੱਸਿਆ ਕਿ ਇਸ ਹੈਲਪ-ਲਾਈਨ ਨੰ: ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਨੇ ਪਠਾਨਕੋਟ ਜਿਲੇ ਦੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜਗਾਰ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਰਾਹੀਂ ਰੋਜਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨਾਂ ਨੂੰ ਸਮੇਂ ਸਿਰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply