ਭੇਦਭਾਵ ਨੂੰ ਛੱਡ ਕੇ ਭਾਰਤੀ ਹੋਣ ਦਾ ਫਰਜ਼ ਪਹਿਲ ਦੇ ਆਧਾਰ ‘ਤੇ ਨਿਭਾਉਣਾ ਚਾਹੀਦਾ : ਐਸ.ਐਸ.ਪੀ. 

ਰਾਸ਼ਟਰੀ ਏਕਤਾ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਹਰੇਕ ਨਾਗਰਿਕ ਨੂੰ ਅੱਗੇ ਆਉਣ ਦਾ ਸੱਦਾ 
-ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਰੱਖਣ ਦੀ ਚੁੱਕੀ ਸਹੁੰ
ਹੁਸ਼ਿਆਰਪੁਰ (ADESH PARMINDER SINGH)
ਸੀਨੀਅਰ ਪੁਲਿਸ ਕਪਤਾਨ ਸ਼੍ਰੀ ਜੇ. ਏਲਨਚੇਲੀਅਨ ਨੇ ਰਾਸ਼ਟਰੀ ਏਕਤਾ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਦੇਸ਼ ਦੇ ਹਰੇਕ ਨਾਗਰਿਕ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਸੀ ਭੇਦਭਾਵ ਨੂੰ ਛੱਡ ਕੇ ਭਾਰਤੀ ਹੋਣ ਦਾ ਫਰਜ਼ ਪਹਿਲ ਦੇ ਆਧਾਰ ‘ਤੇ ਨਿਭਾਉਣਾ ਚਾਹੀਦਾ ਹੈ। ਉਹ ਅੱਜ ਕੌਮੀ ਏਕਤਾ ਦਿਵਸ ਦੇ ਮੌਕੇ ‘ਤੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾ ਰਹੇ ਸਨ।
ਆਪਣੇ ਸੰਬੋਧਨ ਵਿੱਚ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਵੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਸਰਦਾਰ ਵਲੱਭ ਭਾਈ ਪਟੇਲ ਦਾ ਜਨਮ  31 ਅਕਤੂਬਰ 1875 ਨੂੰ ਨਡਿਆਦ (ਗੁਜਰਾਤ) ਵਿਖੇ ਹੋਇਆ ਸੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਉਨ•ਾਂ ਨੇ ਅਹਿਮ ਭੂਮਿਕਾ ਨਿਭਾਈ। ਉਨ•ਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਰਦਾਰ ਵਲੱਭ ਭਾਈ ਪਟੇਲ ਦੇ ਆਦਰਸ਼ਾਂ ‘ਤੇ ਚੱਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸ੍ਰੀ ਜੇ. ਏਲਨਚੇਲੀਅਨ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ। ਉਨ•ਾਂ ਕਿਹਾ ਕਿ ਇਹ ਸਭ ਕੁਝ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਰਦਾਰ ਵਲੱਭ ਭਾਈ ਪਟੇਲ ਦੀ ਸੋਚ ਅਤੇ ਦੂਰਦ੍ਰਿਸ਼ਟੀ ਨੂੰ ਅਪਣਾਈਏ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਜ਼ਿਲ•ਾ ਮਾਲ ਅਫ਼ਸਰ ਸ਼੍ਰੀ ਰਾਜੀਵ ਪਾਲ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਅਤੇ ਸਹਾਇਕ ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ਼੍ਰੀ ਲੋਕੇਸ਼ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Related posts

Leave a Reply