ਜਿਲਾ ਪਠਾਨਕੋਟ ਚ ਕਰੋਨਾ ਦਾ ਪ੍ਰਕੋਪ ਜਾਰੀ,ਅੱਜ 2 ਹੋਰ ਲੋਕਾਂ ਅਤੇ ਵੀਰਵਾਰ ਨੂੰ 8 ਲੋਕਾਂ ਨੂੰ ਕਰੋਨਾ ਲਿਆ ਅਪਣੇ ਕਲਾਵੇ ਚ

ਪਠਾਨਕੋਟ, 19 ਜੂਨ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਜਿਲਾ ਪਠਾਨਕੋਟ ਵਿੱਚ  18 ਜੂਨ ਤੋਂ ਬਾਅਦ ਅੱਜ 19 ਜੂਨ ਨੂੰ 2 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 16 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕੀਤਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਕੂਲ 168 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 122 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 41 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

ਉਨਾਂ ਦੱਸਿਆ ਕਿ ਅੱਜ ਜਿਨਾਂ 2 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਮਹਿਲਾ ਹੈ ਜੋ ਗਰਭਵਤੀ ਹੈ ਅਤੇ ਇੱਕ ਵਿਅਕਤੀ ਕਰੋਨਾ ਪਾਜੀਟਿਵ ਦੇੇ ਸੰਪਰਕ ਵਿੱਚੋਂ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ 16 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਦਿਨ ਵੀਰਵਾਰ ਨੂੰ 8 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਸਨ। ਉਨਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਹੀ ਅਸੀਂ ਕਰੋਨਾ ਤੇ ਕਾਬੂ ਪਾ ਸਕਾਂਗੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply