ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਨਦੀਨਾਂ ਦੀ ਰੋਕਥਾਮ ਤੇ ਨਿਰਭਰ :ਡਿਪਟੀ ਕਮਿਸ਼ਨਰ

ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਨਦੀਨਾਂ ਦੀ ਰੋਕਥਾਮ ਤੇ ਨਿਰਭਰ :ਡਿਪਟੀ ਕਮਿਸ਼ਨਰ
ਪਠਾਨਕੋਟ: 20 ਜੂਨ  (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)  ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਿਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਅੱਜ ਵਿਭਾਗ ਵੱਲੋਂ ਜਿਲਾ ਪਠਾਨਕੋਟ ਦੇ ਪਿੰਡ ਝਲੋਆ ਅਤੇ ਮਿਰਜਾਪੁਰ ਵਿਖੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਨੇ ਪਹੁੰਚ ਕੇ ਕਰਵਾਈ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜਾ ਲਿਆ ਅਤੇ ਪਿੰਡ ਮਿਰਜਾਪੁਰ ਵਿੱਚ ਪਹਿਲੇ ਲੱਗੇ ਹੋਏ ਬਿਜਾਈ ਕਰਕੇ ਲਗਾਏ ਝੋਨੇ ਦਾ ਵੀ ਮੁਆਇੰਨਾ ਕੀਤਾ। ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਹਰਿੰਦਰ ਬੈਂਸ ਖੇਤੀ ਬਾੜੀ ਅਫਸ਼ਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸ਼ਰ , ਸ਼੍ਰੀ ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਸ੍ਰੀ ਲਵ ਕੁਮਾਰ ਬਲਾਕ ਤਕਨਾਲੋਜੀ ਮੈਨੇਜ਼ਰ ( ਆਤਮਾ),ਯੁੱਧਵੀਰ ਸਿੰਘ ਸਰਪੰਚ ਝਲੋਆ, ਗੋਰਬ ਕੁਮਾਰ ਜਾਗਰੁਕ ਕਿਸਾਨ, ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸ਼ਰ, ਸੁਖਪ੍ਰੀਤ ਸਿੰਘ,ਵਿਕਰਾਂਤ ਧਵਨ ਡਿਪਟੀ ਪੀ.ਡੀ. ਆਤਮਾ,  ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ,ਅਰਮਾਨ  ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਸਤਵਿੰਦਰ ਸਿੰਘ ਸਮਾਜ ਸੇਵਕ  ਸਮੇਤ ਕਈ ਕਿਸਾਨ ਹਾਜ਼ਰ ਸਨ।

 ਡਿਪਟੀ ਕਮਿਸ਼ਨਰ ਪਠਾਨਕੋਟ
ਨੇ ਦੱਸਿਆ ਕਿ ਅੱਜ ਸਿੱਧੀ ਬਿਜਾਈ ਦਾ ਮੋਕੇ ਤੇ ਨਿਰੀਖਣ ਕੀਤਾ ਹੈ ਅਤੇ ਜਿਮੀਦਾਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਦੇਖਿਆ ਗਿਆ ਹੈ। ਉਨਾਂ ਦੱਸਿਆ ਕਿ ਪਾਣੀ ਦੀ ਬੱਚਤ ਅਤੇ ਲੇਬਰ ਦੀ ਕਮੀ ਦੂਰ ਹੋਵੇਗੀ । ਉਨਾਂ ਕਿਹਾ ਕਿ ਇਹ ਇੱਕ ਨਵੀਂ ਤਕਨੀਕ ਹੈ ਅਤੇ ਅਗਰ ਕਿਸਾਨ ਇਸ ਤਕਨੀਕ ਨੂੰ ਅਪਣਾਉਂਦੇ ਹਨ ਤਾਂ ਇਹ ਪ੍ਰਣਾਲੀ ਹੋਰ ਮਜਬੂਤ ਹੋਵੇਗੀ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਦਾ ਵੀ ਕਹਿਣਾ ਹੈ ਕਿ ਅਜਿਹੀ ਵਿਧੀ ਨਾਲ ਕਿਸਾਨ ਨੂੰ ਕਾਫੀ ਲਾਭ ਹੋ ਸਕਦਾ ਹੈ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੋਕੇ ਤੇ ਹਾਜਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ।

  ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਅਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸ਼ਰ ਨੇ ਸਾਂਝੇ ਤੋਰ ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਹੋਇਆ ਹੈ ਜਿਸ ਦਾ ਇੱਕ ਹੀ ਉਦੇਸ ਹੈ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਅਤੇ ਕਰੋਨਾ ਤੋਂ ਪ੍ਰੁਭਾਵਿਤ ਖੇਤਰਾਂ ਅਤੇ ਲੋਕਾਂ ਨੂੰ ਸੰਕਟ ਵਿੱਚੋਂ ਕੱਢਣਾ। ਉਨਾਂ ਕਿਹਾ ਕਿ ਇਸ ਵਾਰ ਝੋਨੇ ਦੀ ਲਵਾਈ ਦੋਰਾਨ ਮਜਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਕੱਦੂ ਵਾਲੇ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ।ਉਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਕਫਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ .
ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ।ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬੇਹਤਰ ਹੈ। ਉਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ।
ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਉਨਾਂ ਨੇ ਕਿਹਾ ਕਿ  ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ।ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆਂ ਨਾਂ ਆਵੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply