ਮਿਸ਼ਨ ਫ਼ਤਿਹ” ਰਾਹੀਂ ਘਰ ਘਰ ਪਹੁੰਚਿਆਂ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਦਾ ਸੁਨੇਹਾ : ਐੱਸ.ਡੀ.ਐੱਮ. ਬਟਾਲਾ

ਲੋਕ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਮਿਸ਼ਨ ਫ਼ਤਿਹ ‘ਚ

ਬਟਾਲਾ, 22 ਜੂਨ ( ਅਵਿਨਾਸ਼ ,ਸੰਜੀਵ ਨਈਅਰ ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਫਤਿਹ” ਦਾ ਸੁਨੇਹਾ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਦੇ ਘਰ-ਘਰ ਤੱਕ ਪਹੁੰਚ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਅਤੇ ਯੂਥ ਕਲੱਬਾਂ ਤੋਂ ਇਲਾਵਾ ਵੱਖ-ਵੱਖ ਮੁਹੱਲਾ ਕਮੇਟੀਆਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਨੂੰ ਹਰਾਉਣ ਲਈ ਤਿੰਨ ਜ਼ਰੂਰੀ ਚੀਜ਼ਾਂ ਮਾਸਕ ਪਹਿਨਣਾ, ਸਮਾਜਿਕ ਦੂਰੀ ਰੱਖਣਾ ਅਤੇ ਹੱਥ ਵਾਰ-ਵਾਰ ਧੋਣ ਸਬੰਧੀ ਜਾਗਰੂਕ ਕੀਤਾ ਗਿਆ ਹੈ।

ਇਸ ਦੌਰਾਨ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਵਾਲੇ ਪੈਂਫ਼ਲਿਟ ਵੀ ਦਿੱਤੇ ਗਏ।ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਬੀਤੇ ਹਫ਼ਤੇ ਦੌਰਾਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ 14 ਜੂਨ ਐਤਵਾਰ ਨੂੰ ਪ੍ਰਚਾਰ ਵਾਹਨਾਂ ਰਾਹੀਂ ਜਾਗਰੂਕਤਾ, ਸੋਮਵਾਰ ਨੂੰ ਕੋੋਰਨਾ ਯੋਧਿਆਂ ਲਈ ਬੈਜ ਦੀ ਵੰਡ, ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਰਾਹੀਂ ਘਰ-ਘਰ ਸੁਚੇਤ ਰਹਿਣ ਦਾ ਹੋਕਾ, ਬੁੱਧਵਾਰ ਨੂੰ ਪੰਚਾਇਤਾਂ ਰਾਹੀਂ ਜਾਗਰੂਕਤਾ, ਵੀਰਵਾਰ ਨੂੰ ਦੁਬਾਰਾ ਪ੍ਰਚਾਰ ਵਾਹਨਾਂ ਰਾਹੀਂ ਸੁਚੇਤਤਾ, ਸ਼ੁੱਕਰਵਾਰ ਨੂੰ ਐੱਨ. ਜੀ. ਓਜ਼ ਦੀ ਸ਼ਮੂਲੀਅਤ ਕਰਕੇ ਉਨਾਂ ਨੂੰ ਲੋਕਾਂ ’ਚ ਜਾਗਰੂਕਤਾ ਲਈ ਪ੍ਰੇਰਿਆ ਗਿਆ।

Advertisements

ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਪੁਲਿਸ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਗਤੀਵਿਧੀਆਂ ਕਰਕੇ ਕੋੋਰਨਾ ’ਤੇ ਫ਼ਤਿਹ ਪਾਉਣ ਲਈ ਲੋਕਾਂ ਨੂੰ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਕੋੋਰੋਨਾ ਦੀ ਲੜਾਈ ’ਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ, ਉਨਾਂ ਨੂੰ ਜਾਗਰੂਕ ਕਰਨਾ ਹੈ, ਜਿਸ ਵਿੱਚ ਅਸੀਂ ਕਾਮਯਾਬ ਵੀ ਹੋਏ ਹਾਂ। ਉਨਾਂ ਦੱਸਿਆ ਕਿ “ਮਿਸ਼ਨ ਫ਼ਤਿਹ” ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਅਸੀਂ ਕੋਰੋਨਾ ’ਤੇ ਮੁਕੰਮਲ ਰੂਪ ’ਚ ਫ਼ਤਿਹ ਨਹੀਂ ਪਾ ਲੈਂਦੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply