ਪ੍ਰੰਪਰਾ ਤੇ ਸਭਿਆਚਾਰ ਨਾਲ ਜੋੜਦਾ ਹੈ ਖੇਤਰੀ ਸਰਸ ਮੇਲਾ : ਵਿਧਾਇਕ ਗਿਲਜੀਆਂ

-ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਹੁਸ਼ਿਆਰਪੁਰ, 3 ਨਵੰਬਰ: (ADESH PARMINDER SINGH) 
ਖੇਤਰੀ ਸਰਸ ਮੇਲੇ ਵਿੱਚ ਸ਼ੁਕਰਵਾਰ ਸਵੇਰੇ ਵਿਧਾਨ ਸਭਾ ਹਲਕਾ ਉੜਮੁੜ ਦੇ ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਉਨ•ਾਂ ਦਾ ਸਵਾਗਤ ਕੀਤਾ ਅਤੇ ਮੇਲੇ ਸਬੰਧੀ ਜਾਣਕਾਰੀ ਦਿੱਤੀ। ਸਭ ਤੋਂ ਪਹਿਲਾਂ ਉਨ•ਾਂ ਸ਼ਿਲਪਕਾਰਾਂ ਵਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ। ਇਸ ਉਪਰੰਤ ਉਨ•ਾ ਵੱਖ-ਵੱਖ ਰਾਜਾਂ ਵਲੋਂ ਪੇਸ਼ ਕੀਤੇ ਗਏ ਸੰਸਕ੍ਰਿਤੀ ਪ੍ਰੋਗਰਾਮ ਦਾ ਆਨੰਦ ਉਠਾਇਆ।
ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਖੇਤਰੀ ਸਰਸ ਮੇਲੇ ਦਾ ਮਕਸਦ ਹੀ ਲੋਕਾਂ ਨੂੰ ਉਨ•ਾਂ ਦੀ ਪ੍ਰੰਪਰਾ ਤੇ ਸਭਿਆਚਾਰ ਨਾਲ ਜੋੜਨਾ ਹੈ। ਉਨ•ਾਂ ਕਿਹਾ ਕਿ ਸਰਸ ਮੇਲਾ ਗਿਆਨ ਵਿੱਚ ਵਾਧਾ ਕਰਨ ਲਈ ਕਾਰਗਰ ਸਾਬਤ ਹੋ ਰਿਹਾ ਹੈ ਅਤੇ ਹਰ ਵਿਅਕਤੀ ਨੂੰ ਗਿਆਨ ਵਧਾਉਣ ਲਈ ਇਸ ਮੇਲੇ ਵਿੱਚ ਜ਼ਰੂਰ ਸ਼ਿਰਕਤ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਸ਼ਿਲਕਾਰਾਂ ਤੇ ਦਸਤਕਾਰ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਵਿਧਾਇਕ ਗਿਲਜੀਆਂ ਨੇ ਕਿਹਾ ਕਿ ਨੌਜਵਾਨ ਪੀੜ•ੀ ਨੂੰ ਵਿਰਾਸਤ ਤੋਂ ਪਹਿਚਾਣ ਕਰਵਾਉਣਾ ਸਮੇਂ ਦੀ ਲੋੜ ਹੈ, ਤਾਂ ਕਿ ਬਹੁ ਕੀਮਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ। ਉਨ•ਾਂ ਕਿਹਾ ਕਿ ਇਹ ਮੇਲਾ ਵੱਖ-ਵੱਖ ਸੰਸਕ੍ਰਿਤੀ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੇ ਖਾਣ-ਪੀਣ ਤੇ ਦਸਤਕਾਰੀ ਦਾ ਸੁਮੇਲ ਹੈ। ਇਹੀ ਕਾਰਨ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮੇਲਾ ਦੇਖਣ ਲਈ ਆ ਰਹੇ ਹਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਸਨਮਾਨ ਚਿੰਨ• ਵੀ ਭੇਟ ਕੀਤਾ। ਗੌਰਤਲਬ ਹੈ ਕਿ ਸਰਸ ਮੇਲੇ ਵਿੱਚ ਦੇਸ਼ ਦੀ ਸੰਸਕ੍ਰਿਤੀ ਨੂੰ ਦਿਖਾਉਂਦੇ 24 ਰਾਜਾਂ ਦੇ 260 ਤੋਂ ਵੱਧ ਲੱਗੇ ਸਟਾਲਾਂ ਵਿੱਚ ਵੱਖ-ਵੱਖ ਵਸਤੂਆਂ ਖਰੀਦਣ ਲਈ ਜਨਤਾ ਦੀ ਭੀੜ ਲੱਗੀ ਰਹੀ ਹੈ। ਵੱਖ-ਵੱਖ ਰਾਜਾਂ ਦੀਆਂ ਕਲਾਕ੍ਰਿਤੀਆਂ ਖਰੀਦਣ ਲਈ ਸਵੇਰ ਤੋਂ ਲੈ ਕੇ ਸ਼ਾਮ ਤੱਕ ਲੋਕ ਸਟਾਲਾਂ ‘ਤੇ ਦਿਖੇ।

Related posts

Leave a Reply