ਮਿਸ਼ਨ ਫਤਹਿ ਅਧੀਨ ਸਾਰੇ ਵਿਭਾਗ ਕਰਨਗੇ ਲੋਕਾਂ ਤੱਕ ਪਹੁੰਚ ਤੇ ਕਰਨਗੇ ਜਾਗਰੁ : ਡਿਪਟੀ ਕਮਿਸ਼ਨਰ

ਪਠਾਨਕੋਟ 28 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਅਧੀਨ ਜਿਲਾ ਪਠਾਨਕੋਟ ਦੇ ਸਾਰੇ ਵਿਭਾਗਾਂ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਕੋਵਿਡ-19 ਦੇ ਖਤਰੇ ਤੋਂ ਜਿਲਾ ਵਾਸੀਆਂ ਨੂੰ ਜਾਗਰੁਕ ਕਰਨ ਲਈ ਹਰੇਕ ਵਾਰਡ, ਪਿੰਡਾਂ, ਗਲੀ ਮੁਹੱਲਿਆਂ ਅਤੇ ਇੱਕ ਇੱਕ ਘਰ ਤੱਕ ਪਹੁੰਚ ਕਰਨ , ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਪਿੰਡ, ਹਰ ਸ਼ਹਿਰ ਅਤੇ ਹਰੇਕ ਘਰ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਮਿਸ਼ਨ ਫਤਿਹ ਤਹਿਤ ਇਸ ਮਹਾਂਮਾਰੀ ਤੇ ਨੂੰ ਹਰਾ ਕੇ ਲੋਕਾਂ ਦੇ ਸਹਿਯੋਗ ਨਾਲ ਇਸ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।

ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਕਰੋਨਾ ਵਾਈਰਸ ਦੇ ਪ੍ਰਕੋਪ ਨੂੰ ਘਟਾਇਆ ਨਹੀਂ ਜਾ ਸਕਦਾ।ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਇਲਾਕਾ ਕਵਰ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਅਤੇ ਹਰ ਵਾਰਡ ਕਵਰ ਹੋਣਾ ਲਾਜ਼ਮੀ ਹੈ ਤਾਂ ਜੋ ਲੋਕ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਸਕਣ।

ਉਨਾਂ ਹਰੇਕ ਵਿਭਾਗ ਦੀ ਡਿਊਟੀ ਵੰਡ ਕਰਦੇ ਹੋਏ 28 ਜੂਨ 2020 ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਰਪੰਚਾਂ,ਪੰਚਾਂ, ਪ੍ਰਚਾਰ ਵਹੀਕਲਾਂ ਅਤੇ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਵਿਚ ਭਾਗ ਲੈ ਕੇ ਪਿੰਡਾਂ ਤੱਕ ਪਹੁੰਚ ਕਰਨ। ਉਨਾਂ ਕਿਹਾ ਕਿ ਇਸੇ ਤਰਾਂ ਤਕਨੀਕੀ ਸਿੱਖਿਆ ਵਿਭਾਗ ਵੱਲੋਂ 29 ਜੂਨ ਨੂੰ, ਉੱਚ ਸਿੱਖਿਆ ਵਿਭਾਗ ਵੱਲੋਂ 30 ਜੂਨ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 01 ਜੁਲਾਈ 2020 ਨੂੰ ਜ਼ਿਲੇ ਦੇ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ। ਇਸੇ ਤਰਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 02 ਜੁਲਾਈ 2020 ਨੂੰ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਡੋਰ ਟੂ ਡੋਰ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।

Advertisements


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲੜੀ ਨੂੰ ਅੱਗੇ ਤੋਰਦੇ ਹੋਏ 3 ਜੁਲਾਈ 2020 ਨੂੰ ਸਿਹਤ ਵਿਭਾਗ ਵੱਲੋਂ ਇਕ ਰੋਜ਼ਾ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਖੇਡ ਅਤੇ ਯੁਵਕ ਸੇਵਾਵਾ ਵੱਲੋਂ ਸਪੈਸ਼ਲ ਇਕ ਰੋਜ਼ਾ ਪ੍ਰੋਗਰਾਮ ਯੂਥ ਕਲੱਬਾਂ ਅਤੇ ਯੂਥ ਡਿਵੈਲਪਮੈਂਟ ਬੋਰਡ ਦੇ ਸਹਿਯੋਗ ਨਾਲ 04 ਜੁਲਾਈ ਨੂੰ ਕੀਤਾ ਜਾਵੇਗਾ ਜਿਸ ਵਿਚ ਜ਼ਿਲਾ ਵਾਸੀਆਂ ਨੂੰ ਮਿਸ਼ਨ ਫਤਿਹ ਦਾ ਸੁਨੇਹਾ ਦਿੰਦੇ ਹੋਏ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਵੱਲੋਂ 05 ਜੁਲਾਈ 2020 ਨੂੰ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਨੂੰ ਹਰ 15 ਦਿਨਾਂ ਬਾਅਦ ਦੁਹਰਾਵੇਗਾ ਤਾਂ ਜੋ ਕੋਈ ਵੀ ਘਰ ਇਸ ਜਾਗਰੂਕਤਾ ਮੁਹਿੰਮ ਤੋਂ ਵਾਂਝਾ ਨਾ ਰਹੇ ਅਤੇ ਅਸੀਂ ਸਾਰੇ ਨਾਗਰਿਕ ਮਿਲ ਕੇ ਕੋਰੋਨਾ ਨਾਮ ਦੀ ਇਸ ਭਿਆਨਕ ਮਹਾਂਮਾਰੀ ਤੇ ਫਤਿਹ ਪਾ ਸਕੀਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply