3 ਹੋਰ ਲੋਕ ਆਏ ਕਰੋਨਾ ਦੀ ਲਪੇਟ ਚ,ਕੁੱਲ 211 ਕਰੋਨਾ ਪਾਜੀਟਿਵ,169 ਲੋਕ ਠੀਕ ਹੋਏ,ਐਕਟਿਵ ਕੇਸ 36

3 ਹੋਰ ਲੋਕ ਆਏ ਕਰੋਨਾ ਦੀ ਲਪੇਟ ਚ ,ਕੁੱਲ 211 ਕਰੋਨਾ ਪਾਜੀਟਿਵ,169 ਲੋਕ ਠੀਕ ਹੋਏ,ਐਕਟਿਵ ਕੇਸ 36

ਮਿਸ਼ਨ ਫਤਿਹ ਨਾਲ ਜੂੜੋ ਜਿਆਦਾ ਤੋਂ ਜਿਆਦਾ ਆਪਣੇ ਮੋਬਾਇਲ ਤੇ ਕੋਵਾਂ ਐਪ ਕਰੋ ਡਾਊਨਲੋਡ

ਪਠਾਨਕੋਟ, 29 ਜੂਨ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 150 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 3 ਲੋਕ ਕਰੋਨਾ ਪਾਜੀਟਿਵ ਅਤੇ 147 ਲੋਕ ਕਰੋਨਾ ਨੈਗੇਟਿਵ ਆਏ ਹਨ ਅਤੇ ਸੋਮਵਾਰ ਨੂੰ 3 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements
Advertisements
Advertisements

ਉਨਾਂ ਕਿਹਾ ਕਿ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਕਰੋਨਾ ਵਾਈਰਸ ਬੀਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਅਪੀਲ ਹੈ ਕਿ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਂਨਲੋਡ ਕਰੋ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦਾ ਹਿੱਸਾ ਬਣੋਂ।
ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੋਮਵਾਰ  ਨੂੰ ਕੂਲ 211 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 169 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

Advertisements

ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 36 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਸੋਮਵਾਰ ਨੂੰ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਵਿਅਕਤੀ ਗੁਰਦਾਸਪੁਰ ਨਿਵਾਸੀ ਹੈ ਅਤੇ ਦੋ ਲੋਕਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੋਮਵਾਰ ਨੂੰ 3 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply