ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਦਾ ਸਰਕਲ ਪ੍ਰਧਾਨ ਗੜ੍ਹਦੀਵਾਲ ਬਣਨ ਤੇ ਸਨਮਾਨ

ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਦਾ ਸਰਕਲ ਪ੍ਰਧਾਨ ਗੜ੍ਹਦੀਵਾਲ ਬਣਨ ਤੇ ਸਨਮਾਨ

ਗੜ੍ਹਦੀਵਾਲਾ 30 ਜੂਨ (ਲਾਲਜੀ ਚੌਧਰੀ /ਯੋਗੇਸ਼ ਗੁਪਤਾ) : ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਉੜਮੁੜ ਦੇ ਇੰਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਅਪਣੇ ਵਰਕਰਾਂ ਨਾਲ ਗੜ੍ਹਦੀਵਾਲਾ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਦਾ ਸਰਕਲ ਪ੍ਰਧਾਨ ਗੜ੍ਹਦੀਵਾਲ ਬਣਨ ਤੇ ਸਨਮਾਨ ਕੀਤਾ ਗਿਆ। ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਟਾਂਡਾ ਉੜਮੁੜ ਨੂੰ 9 ਸਰਕਲ ਵਿੱਚ ਵੰਡਿਆ ਗਿਆ ਹੈ। ਜਿਸਦੇ ਗੜ੍ਹਦੀਵਾਲ ਤੋਂ ਬਣੇ ਸ਼ਹਿਰੀ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਨੂੰ ਸਰਕਲ ਪ੍ਰਧਾਨ ਬਣਾਇਆ ਗਿਆ ਹੈ।ਇਸ ਮੌਕੇ ਨਵ ਨਿਯੁਕਤ ਬਣੇ ਸਰਕਲ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਨੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਲਈ ਸਮਰਪਿਤ ਹਨ ਅਤੇ ਆਉਣ ਵਾਲੇ ਸਮੇਂ ਚ ਵੀ ਆਪਣੀਆਂ ਸੇਵਾਵਾਂ ਪਾਰਟੀ ਲਈ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਦਾਰਾਪੁਰ,ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ, ਇਕਬਾਲ ਸਿੰਘ ਢਡਿਆਲਾ, ਸ਼ੁਭਮ ਸਹੋਤਾ ਲੱਕੀ ਰਾਈ,ਇਕਬਾਲ ਸਿੰਘ ਸੰਦਲ, ਐਮ ਸੀ ਰਾਜੂ ਗੁਪਤਾ,ਗੋਪਾਲ ਐਰੀ,ਸੋਨੂੰ ਡੱਫਰ,ਕੁਲਵੀਰ ਡੱਫਰ, ਨਗਰ ਕੌਂਸਲ ਪ੍ਰਧਾਨ ਬੀਬੀ ਇੰਦਰਜੀਤ ਕੌਰ ਬੁੱਟਰ,ਬੀਬੀ ਰਾਜਵਿੰਦਰ ਕੌਰ ਸੰਦਲ ਅਤੇ ਹੋਰ ਹਾਜ਼ਰ ਸਨ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply